ਲੁਧਿਆਣਾ : 10 ਜੂਨ 2019 - ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੇ ਪ੍ਰਸਿੱਧ ਗੀਤਕਾਰ ਅਰਸ਼ੀ ਠੁਆਣੇਵਾਲਾ ਅਤੇ ਕੰਨੜ ਨਾਟਕਕਾਰ ਗਿਰੀਸ਼ ਕਰਨਾਡ ਦੇ ਦੇਹਾਂਤ 'ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ, ਸੀਨੀਅਰ ਮੀਤ ਪ੍ਰਧਾਨ ਸ੍ਰੀ ਸੁਰਿੰਦਰ ਕੈਲੇ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਦਸਿਆ ਕਿ ਉਨ•ਾਂ ਦਸਿਆ ਪ੍ਰਸਿੱੱਧ ਕੰਨੜ ਲੇਖਕ ਤੇ ਫਿਲਮ ਨਿਰਦੇਸ਼ਕ ਪਦਮ ਭੂਸ਼ਨ ਸ੍ਰੀ ਗਿਰੀਸ਼ ਕਰਨਾਡ ਪ੍ਰਸਿੱਧ ਨਾਟਕ 'ਤੁਗਲਕ' ਦੇ ਸਿਰਜਕ ਸਨ।
ਉਨ•ਾਂ ਨੂੰ ਭਾਰਤੀ ਸਾਹਿਤ ਦਾ ਸਰਵੋਤਕ ਗਿਆਪੀਠ ਪੁਰਸਕਾਰ ਸਮੇਤ ਚਾਰ ਵਾਰ ਫਿਲਮ ਫੇਅਰ ਪੁਰਸਕਾਰ ਅਤੇ ਅਨੇਕਾਂ ਮਾਣ ਸਨਮਾਨ ਮਿਲੇ। ਅਰਸ਼ੀ ਠੁਆਣੇਵਾਲਾ ਜੀ ਦੇ ਸਪੁੱਤਰ ਸ੍ਰੀ ਭੁਪਿੰਦਰ ਬੰਗਾ ਨੇ ਦਸਿਆ ਕਿ ਸ੍ਰੀ ਚੈਨ ਰਾਮ ਅਰਸ਼ੀ ਠੁਆਣੇਵਾਲਾ ਸੰਖੇਪ ਬਿਮਾਰੀ ਤੋਂ ਬਾਅਦ ਸੁਰਗਵਾਸ ਹੋ ਗਏ ਹਨ। ਦੋਹਾਂ ਸਾਹਿਤਕਾਰਾਂ ਦੇ ਅਚਾਨਕ ਤੁਰ ਜਾਣ ਨਾਲ ਸਾਹਿਤ ਅਤੇ ਪਰਿਵਾਰਾਂ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੇ ਸਮੇਂ ਅਕਾਡਮੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੋਈ ਪਰਿਵਾਰ ਦੇ ਅੰਗਸੰਗ ਹੈ। ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਗੁਰਇਕਬਾਲ ਸਿੰਘ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਮਨਜੀਤ ਕੌਰ ਅੰਬਾਲਵੀ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਸ੍ਰੀ
ਰਾਮ ਅਰਸ਼, ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ, ਤਰਸੇਮ, ਡਾ. ਸ਼ਰਨਜੀਤ ਕੌਰ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਗੁਲਜ਼ਾਰ ਸਿੰਘ ਸ਼ੌਂਕੀ, ਪ੍ਰੇਮ ਸਾਹਿਲ, ਪ੍ਰਿੰ. ਪ੍ਰੇਮ ਸਿੰਘ ਬਜਾਜ ਸਮੇਤ ਸਥਾਨਕ ਲੇਖਕ ਸ਼ਾਮਲ ਹਨ।
ਅਰਸ਼ੀ ਠੁਆਣੇਵਾਲਾ
ਗਿਰੀਸ਼ ਕਰਨਾਡ