ਨਵਾਂ ਸ਼ਹਿਰ, 10 ਜੂਨ 2019: ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਸਰਪ੍ਰਸਤੀ ਹੇਠ ਨੌਜਵਾਨਾਂ ਅੰਦਰ ਸਮਾਜਿਕ, ਮਾਨਸਿਕ ਵਿਕਾਸ ਦੀ ਮਜ਼ਬੂਤੀ ਅਤੇ ਨੈਤਿਕ ਕਦਰਾਂ ਕੀਮਤਾਂ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ 18 ਮਾਰਚ ਤੋਂ 23 ਮਾਰਚ ਤੱਕ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਰਾਜ ਪੱਧਰੀ ਯੂਥ ਲੀਡਰਸ਼ਿਪ ਕੈਂਪ ਦਾ ਆਯੋਜਨ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸਰਬਜੀਤ ਸਿੰਘ ਵਾਲੀਆ ਵਲੋਂ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਜ਼ਿਲ੍ਹੇ ਨਾਲ ਸਬੰਧਤ ਉਮੀਦਵਾਰਾਂ ਅਮਰਜੀਤ ਸਿੰਘ ਗਿੱਲ, ਅਮਨਵੀਰ ਸਿੰਘ ਅਤੇ ਜਸਜੋਤ ਸਿੰਘ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੁਰਪ੍ਰੀਤ ਸਿੰਘ ਬਾਂਸਲ (ਕੋਚ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਕੈਂਪ ਵਿੱਚ ਨੌਜੁਆਨਾਂ ਨੂੰ ਸਮਾਜਿਕ ਬੁਰਾਈਆਂ, ਵੱਖ-ਵੱਖ ਵਿਭਾਗੀ ਸਕੀਮਾਂ, ਲੋਕ ਭਲਾਈ ਕੰਮਾਂ ਸਬੰਧੀ ਜਾਗਰੂਕ ਕੀਤਾ ਗਿਆ।