ਚੰਡੀਗੜ੍ਹ, 10 ਜੂਨ 2019 - ਸੰਗਰੂਰ ਦੇ ਭਗਵਾਨਪੁਰਾ 'ਚ ਬੋਰਵੈੱਲ 'ਚ ਫਸੇ ਮਾਸੂਮ ਬੱਚੇ ਨਾਲ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਸੂਬੇ ਦੇ ਖੁੱਲ੍ਹੇ ਬੋਰਵੈੱਲਾਂ ਸਬੰਧੀ 24 ਘੰਟਿਆਂ ਅੰਦਰ ਰਿਪੋਰਟ ਮੰਗੀ ਹੈ।
ਕੈਪਟਨ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਉਨ੍ਹਾਂ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦੇ ਦਿੱਤੀਆਂ ਨੇ ਤੇ ਨਾਲ ਹੀ ਉਨ੍ਹਾਂ ਨੇ ਪੰਜਾਬ 'ਚ ਕਿਤੇ ਵੀ ਖੁੱਲ੍ਹੇ ਬੋਰਵੈੱਲ ਦੀ ਜਾਣਕਾਰੀ ਦੇਣ ਸਬੰਧੀ ਇੱਕ ਹੈਲਪ ਲਾਈਨ ਨੰਬਰ 0172-2740397 ਜਾਰੀ ਕੀਤਾ ਹੈ ਜਿਸ 'ਤੇ ਜਾਣਕਾਰੀ ਦੇਣ ਲਈ ਮੁੱਖ ਮੰਤਰੀ ਨੇ ਕਿਹਾ ਹੈ।
ਕੈਪਟਨ ਨੇ ਬੋਰਵੈੱਲ 'ਚ ਡਿੱਗੇ ਫਤਿਹਵੀਰ ਸਿੰਘ ਦੀ ਸਲਾਮਤੀ ਲਈ ਅਰਦਾਸ ਕਰਦਿਆਂ ਲਿਖਿਆ ਹੈ ਕਿ ਉਹ ਉਸ ਨੂੰ ਬਚਾਉਣ ਲਈ ਚੱਲ ਰਹੇ ਬਚਾਅ ਕਾਰਜਾਂ ਲਈ ਮੌਕੇ 'ਤੇ ਮੌਜੂਦ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨਾਲ ਲਗਾਤਾਰ ਸੰਪਰਕ 'ਚ ਹਨ।