← ਪਿਛੇ ਪਰਤੋ
ਚੰਡੀਗੜ੍ਹ, 11 ਜੂਨ 2019 - ਪਿਛਲੇ ਦਿਨੀਂ ਸੁਨਾਮ ਦੇ ਪਿੰਡ ਭਗਵਾਨਪੁਰਾ 'ਚ ਫਤਿਹਵੀਰ ਸਿੰਘ ਬੋਰ 'ਚ ਡਿੱਗ ਗਿਆ ਸੀ ਜਿਸ ਕਾਰਨ ਬਾਹਰ ਕੱਢਣ 'ਚ ਦੇਰੀ ਹੋਣ ਕਾਰਨ ਉਸ ਦੀ ਮੌਤ ਹੋ ਗਈ ਸੀ। ਅੱਜ ਬੋਰ 'ਚੋਂ ਬਾਹਰ ਕੱਢਣ ਤੋਂ ਬਾਅਦ ਫਤਿਹਵੀਰ ਨੂੰ ਪੀਜੀਆਈ ਲੈ ਕੇ ਜਾਇਆ ਗਿਆ। ਜਿੱਥੇ ਉਸ ਦਾ ਪੋਸਟਮਾਰਟਮ ਕੀਤਾ ਗਿਆ। ਪੋਸਟਮਾਰਟਮ ਕਰਨ ਤੋਂ ਬਾਅਦ ਪੀਜੀਆਈ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ ਕਿ ਫਤਿਹਵੀਰ ਦੀ ਮੌਤ ਕੁੱਝ ਦਿਨ ਪਹਿਲਾਂ ਹੀ ਹੋ ਗਈ ਸੀ। ਪਰ ਪੀਜੀਆਈ ਵੱਲੋਂ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਉਸ ਦੀ ਮੌਤ ਕਿੰਨੇ ਦਿਨ ਪਹਿਲਾਂ ਹੋਈ ਸੀ। ਫਤਿਹਵੀਰ ਦੀ ਮੌਤ ਤੋਂ ਬਾਅਦ ਇੱਕ ਪਾਸੇ ਜਿੱਥੇ ਪੂਰੇ ਪੰਜਾਬ ਦੇ ਲੋਕਾਂ ਵਿੱਚ ਗਮ ਦਾ ਮਾਹੌਲ ਹੈ ਉੱਥੇ ਹੀ ਪ੍ਰਸ਼ਾਸਨ ਦੀ ਢਿੱਲੀ ਕਾਰਵਾਈ ਖਿਲਾਫ ਰੋਸ ਦੀ ਵੀ ਹੈ।
Total Responses : 188