← ਪਿਛੇ ਪਰਤੋ
ਨਵੀਂ ਦਿੱਲੀ, 14 ਜੂਨ 2019 - 'ਵਰਲਡ ਬਲੱਡ ਡੋਨਰ ਡੇਅ' ਮੌਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਨੌਜਵਾਨਾਂ ਨੂੰ ਸੋਸ਼ਲ ਮੀਡੀਆ 'ਤੇ ਅਪੀਲ ਕੀਤੀ ਗਈ ਕਿ ਜਦੋਂ ਵੀ ਉਨ੍ਹਾਂ ਨੂੰ ਕੋਈ ਵੀ ਮੌਕਾ ਮਿਲੇ ਤਾਂ ਉਨ੍ਹਾਂ ਨੂੰ ਜਰੂਰ ਖੂਨਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਆਪਣੇ ਫੇਸਬੁੱਕ ਅਕਾਉਂਟ 'ਤੇ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ ਤੁਹਾਡੇ ਵੱਲੋਂ ਕੀਤਾ ਗਿਆ ਖੂਨਦਾਨ ਕਿਸੇ ਲੋੜਵੰਦ ਨੂੰ ਜੀਵਨ ਦੇ ਸਕਦਾ ਹੈ ਅਤੇ ਲੋੜ ਮੌਕੇ ਕਿਸੇ ਜਰੂਰਤ ਮੰਦਾਂ ਨੂੰ ਖੂਨਦਾਨ ਕਰਨ ਵਾਲਿਆਂ ਨੂੰ ਮੈਂ ਵਧਾਈ ਦਿੰਦਾ ਹਾਂ।
Total Responses : 994