ਚੰਡੀਗੜ੍ਹ, 15 ਜੂਨ - ਬੀਤੇ ਦਿਨ ਸ੍ਰੀ ਮੁਕਤਸਰ ਸਾਹਿਬ 'ਚ ਕਾਂਗਰਸੀ ਕੌਂਸਲਰ ਦੇ ਭਰਾ ਅਤੇ ਉਸ ਦੇ ਸਾਥੀਆਂ ਵੱਲੋਂ ਇਕ ਔਰਤ ਨਾਲ ਬੁਰੀ ਤਰ੍ਹਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਨੋਟਿਸ ਲਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਟਵੀਟ ਕਰ ਕੇ ਕਿਹਾ ਹੈ ਕਿ ਵੀਡੀਓ ਵਿਚਲੇ ਦੋਸ਼ੀਆਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਆਈ.ਪੀ.ਐੱਸ. ਦੀ ਧਾਰਾ 307 ਅਧੀਨ ਹੱਤਿਆ ਕਰਨ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਹੈ ਕਿ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ ਤੇ ਅਜਿਹੀਆਂ ਹਿੰਸਕ ਘਟਨਾਵਾਂ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।
ਇਸ ਮਾਮਲੇ 'ਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਦੋਸ਼ੀ ਭਾਵੇਂ ਕਾਂਗਰਸ ਦਾ ਹੋਵੇ ਜਾਂ ਕਿਸੇ ਹੋਰ ਪਾਰਟੀ ਦਾ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਕ ਹਫ਼ਤੇ ਦੇ ਅੰਦਰ ਹੀ ਪੀੜਤ ਔਰਤ ਨੂੰ ਇਨਸਾਫ਼ ਮਿਲੇਗਾ ਅਤੇ ਉਹ ਜਲਦ ਹੀ ਪੀੜਤ ਔਰਤ ਨੂੰ ਮਿਲਣ ਜਾਣਗੇ।
ਇਸ ਮਾਮਲੇ 'ਚ ਪੁਲਿਸ ਵੱਲੋਂ ਹਿਰਾਸਤ 'ਚ ਲਏ ਗਏ ਸ਼ਖਸਾਂ ਦੀ ਸੂਚੀ ਹੇਠ ਦੇਖੋ :-