ਅੰਮ੍ਰਿਤਸਰ, 15 ਜੂਨ 2019 - ਕਾਰਜਕਾਰੀ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ੍ਰੀ ਭੁਪਿੰਦਰ ਸਿੰਘ, ਪੀ.ਪੀ.ਐੱਸ. ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ 'ਤੇ ਪਾਬੰਦੀ ਲਾਉਂਦੇ ਹੋਏ ਕਿਹਾ ਹੈ ਕਿ ਵਾਰਦਾਤਾਂ ਨੂੰ ਰੋਕਣ ਲਈ ਇਹ ਜ਼ਰੂਰੀ ਹੈ ਕੋਈ ਵੀ ਹੋਟਲ, ਸਰਾਵਾਂ, ਧਰਮਸ਼ਾਲਾਵਾਂ, ਗੈਸਟ ਹਾਊਸ ਮਾਲਕ ਆਪਣੀਆਂ ਇਹਨਾਂ ਥਾਵਾਂ ਵਿੱਚ ਕਿਸੇ ਵਿਅਕਤੀ ਨੂੰ ਰਿਹਾਇਸ਼ ਦਿੰਦਾ ਹੈ ਤਾਂ ਉਸ ਵਿਅਕਤੀ ਦਾ ਅਤੇ ਉਸ ਦੇ ਨਾਲ ਆਏ ਹੋਰ ਵੀ ਸਾਥੀਆਂ ਦਾ ਨਾਮ, ਪਤਾ, ਥਾਣਾ ਆਦਿ ਸਬੰਧੀ ਤਸਦੀਕਸ਼ੁਦਾ ਕਾਗਜ਼ਾਤ ਲੈ ਕੇ ਆਪਣੇ ਹੋਟਲ, ਸਰਾਵਾਂ, ਧਰਮਸ਼ਾਲਾਵਾਂ, ਗੈਸਟ ਹਾਊਸ ਦੇ ਰਜਿਸਟਰ ਵਿੱਚ ਇੰਦਰਾਜ ਕਰੇਗਾ। ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ। ਇਹ ਪਾਬੰਦੀ ਦਾ ਹੁਕਮ 11 ਅਗਸਤ 2019 ਤੱਕ ਲਾਗੂ ਰਹੇਗਾ।