← ਪਿਛੇ ਪਰਤੋ
ਮਿੱਤਰ ਸੈਨ ਸ਼ਰਮਾ
ਮਾਨਸਾ, 15 ਜੂਨ 2019 - ਜ਼ਿਲ੍ਹਾ ਮਾਨਸਾ ਦੇ ਪਿੰਡ ਨੰਗਲ ਕਲਾਂ ਵਾਸੀ ਮਨਪ੍ਰੀਤ ਦੇ ਏ.ਟੀ.ਐੱਮ. ਰਾਹੀਂ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਨਗਦੀ ਕਢਵਾਉਣ ਦੇ ਦੋਸ਼ 'ਚ ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਅਗਿਆਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਪਿੰਡ ਨੰਗਲ ਕਲਾਂ ਵਾਸੀ ਮਨਪ੍ਰੀਤ ਸਿੰਘ ਦੇ ਮੋਬਾਇਲ 'ਤੇ ਉਸ ਦੇ ਏ.ਟੀ.ਐੱਮ. 'ਚੋਂ 17 ਹਜ਼ਾਰ 500 ਰੁਪਏ ਕਢਵਾਉਣ ਦਾ ਮੈਸੇਜ਼ ਆਇਆ, ਜਦਕਿ ਏ.ਟੀ.ਐੱਮ. ਕਾਰਡ ਉਸ ਕੋਲ ਮੌਜ਼ੂਦ ਸੀ। ਇਸ ਦੇ ਤੁਰੰਤ ਬਾਅਦ ਉਸ ਨੇ ਐੱਚ.ਡੀ.ਐੱਫ.ਸੀ. ਬੈਂਕ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਅਤੇ ਫਿਰ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਮੱਖਣ ਸਿੰਘ ਨੇ ਨਾ–ਮਾਲੂਮ ਵਿਅਕਤੀ ਵਿਰੁੱਧ ਧਾਰਾ 380 ਦੇ ਅਧੀਨ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
Total Responses : 257