← ਪਿਛੇ ਪਰਤੋ
ਪਟਿਆਲਾ, 16 ਜੂਨ 2019 - ਮੁਕਤਸਰ 'ਚ ਕਾਂਗਰਸੀ ਕੌਂਸਲਰ ਦੇ ਭਰਾ ਵੱਲੋਂ ਬੀਤੇ ਦਿਨੀਂ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਜਿਸ ਤੋਂ ਬਾਅਦ ਅੱਜ ਪਟਿਆਲਾ 'ਚ ਵੀ ਉਸੇ ਹੀ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਪੁਰਾਣੀ ਰੰਜ਼ਿਸ਼ ਦੇ ਕਾਰਨ ਕੈਪਟਨ ਦੇ ਸ਼ਹਿਰ ਪਟਿਆਲਾ ਵਿੱਚ ਕਾਂਗਰਸ ਦੀ ਇੱਕ ਮਹਿਲਾ ਕੌਂਸਲਰ ਦੇ ਦਿਓਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇੱਕ ਸ਼ਖ਼ਸ ਨੂੰ ਬੁਰੀ ਤਰ੍ਹਾਂ ਕੁੱਟਿਆ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਕੌਂਸਲਰ ਦੇ ਦਿਓਰ ਅਤੇ ਉਸ ਦੇ ਦੋ ਸਾਥੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Total Responses : 189