ਨਵੀਂ ਦਿੱਲੀ, 17 ਜੂਨ 2019 - ਉੱਘੇ ਸ਼ਰਾਬ ਕਾਰੋਬਾਰੀ ਸਵ. ਪੌਂਟੀ ਚੱਢਾ ਦੇ ਪੁੱਤਰ ਮੌਂਟੀ ਚੱਢਾ ਨੂੰ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਸਾਕੇਤ ਅਦਾਲਤ ਨੇ 50 ਹਜ਼ਾਰ ਰੁਪਏ ਦੇ ਮੁਚੱਲਕੇ 'ਤੇ ਮੌਂਟੀ ਨੂੰ ਜ਼ਮਾਨਤ ਦਿੱਤੀ ਹੈ।
ਅਦਾਲਤ ਨੇ ਬਿਨਾਂ ਇਜਾਜ਼ਤ ਵਿਦੇਸ਼ ਯਾਤਰਾ 'ਤੇ ਨਾ ਜਾਣ ਦੇ ਵੀ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਮੌਂਟੀ ਚੱਢਾ 'ਤੇ ਫਲੈਟ ਖ਼ਰੀਦਦਾਰਾਂ ਦੇ ਨਾਲ ਧੋਖਾਧੜੀ ਕਰਨ ਦਾ ਦੋਸ਼ ਹੈ। ਕੁਝ ਦਿਨ ਪਹਿਲਾਂ ਮੌਂਟੀ ਚੱਢਾ ਨੂੰ ਅੰਤਰਰਾਸ਼ਟਰੀ ਏਅਰਪੋਰਟ ਤੋਂ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।