ਅੰਮ੍ਰਿਤਸਰ, 17 ਜੂਨ 2019 (ਮਨਪ੍ਰੀਤ ਸਿੰਘ ਜੱਸੀ): ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।। ਇਨ•ਾਂ ਜਥੇਬੰਦੀਆਂ 'ਚ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਪ੍ਰਬੰਧਕ ਕਮੇਟੀ, ਦਸਮੇਸ਼ ਵੈੱਲਫੇਅਰ ਸਹਾਰਾ ਕਲੱਬ ਅਤੇ ਸਵਰਾਜ ਸਪੋਰਟਸ ਕਲੱਬ ਅਜਨਾਲਾ ਆਦਿ ਸ਼ਾਮਲ ਸਨ। ਜਿਨ•ਾਂ ਦੇ ਆਗੂਆਂ ਅਤੇ ਕਾਰਕੁਨਾਂ ਵੱਲੋਂ ਅਜਨਾਲਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਰੋਸ ਮਾਰਚ ਕਰਨ ਕਰਨ ਉਪਰੰਤ ਮੁੱਖ ਚੌਂਕ 'ਚ ਦਿੱਲੀ ਪੁਲਸ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸੁਸਾਇਟੀ ਦੇ ਸਰਪ੍ਰਸਤ ਮਨਜੀਤ ਸਿੰਘ ਬਾਠ, ਕਲੱਬ ਪ੍ਰਧਾਨ ਭਾਈ ਕਾਬਲ ਸਿੰਘ ਸ਼ਾਹਪੁਰ ਅਤੇ ਪ੍ਰਧਾਨ ਮਲਕੀਤ ਸਿੰਘ ਅਜਨਾਲਾ ਨੇ ਕਿਹਾ ਕਿ ਦਿੱਲੀ ਪੁਲਿਸ ਵੱਲੋਂ ਬੀਤੇ ਕੱਲ• ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਮਾਮੂਲੀ ਗੱਲ ਨੂੰ ਲੈ ਕੇ ਅੰਨ•ੇਵਾਹ ਕੁੱਟਮਾਰ ਕੀਤੀ ਗਈ ਹੈ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦਿੱਲੀ ਵਿਚ 1984 ਕਤਲੇਆਮ ਵਾਲਾ ਮਾਹੌਲ ਦੁਬਾਰਾ ਨਹੀਂ ਬਣਨ ਦਿੱਤਾ ਜਾਵੇਗਾ।