ਐਸ. ਏ. ਐਸ. ਨਗਰ, 17 ਜੂਨ 2019: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਰਾਜ ਵਿਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਅੱਜ ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਸਪੈਸ਼ਲਿਸਟ ਐਸੋਸੀਏਸ਼ਨ, ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਐਸੋਸੀਏਸ਼ਨ ਅਤੇ ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਫੇਜ਼-6 ਵਿੱਚ ਸਥਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਦਫਤਰ ਵਿਖੇ ਮੀਟਿੰਗ ਕੀਤੀ ਗਈ।
ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਸਿਹਤ ਦੇ ਖੇਤਰ ਨੂੰ ਮੁੜ ਲੀਹ 'ਤੇ ਲਿਆਉਣ ਲਈ ਜਿਥੇ ਬੰਦ ਪਏ ਹਸਪਤਾਲਾਂ ਨੂੰ ਖੋਲਿ•ਆ ਜਾਵੇਗਾ ਅਤੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਵੀ ਪੂਰਾ ਕੀਤਾ ਜਾਵੇਗਾ। ਉਨ•ਾਂ ਇਸ ਮੌਕੇ ਇਹ ਵੀ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚੋਂ ਮਰੀਜ਼ਾਂ ਨੂੰ ਸਸਤੀਆਂ ਦਵਾਈਆਂ ਮਿਲਣੀਆਂ ਯਕੀਨੀ ਬਣਾਈਆਂ ਜਾਣਗੀਆਂ, ਜਿਸ ਲਈ ਡਾਕਟਰਾਂ ਨੂੰ ਤਾਕੀਦ ਕੀਤੀ ਗਈ ਕਿ ਉਹ ਮਰੀਜ਼ਾਂ ਨੂੰ ਜੈਨਰਿਕ ਦਵਾਈਆਂ ਲਿਖ ਕੇ ਦੇਣ ਤਾਂ ਜੋ ਮਰੀਜ਼ਾਂ ਨੂੰ ਵਾਜ਼ਬ ਕੀਮਤਾਂ 'ਤੇ ਦਵਾਈਆਂ ਮਿਲ ਸਕਣ।
ਮੀਟਿੰਗ ਵਿੱਚ ਹਾਜ਼ਰ ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਨਾਲ ਜੁੜੀਆਂ ਵੱਖ-ਵੱਖ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਨੇ ਡਾਕਟਰਾਂ ਦੀ ਸੇਵਾ ਮੁਕਤੀ ਦੀ ਉਮਰ 65 ਸਾਲ ਕਰਨ ਦੀ ਤਜਵੀਜ਼ ਦੀ ਸ਼ਲਾਘਾ ਕਰਦਿਆਂ ਇਸ ਨਾਲ ਸਹਿਮਤੀ ਪ੍ਰਗਟਾਈ। ਇਸ ਮੌਕੇ ਹਾਜ਼ਰ ਤਿੰਨੇ ਐਸੋਸੀਏਸ਼ਨਾਂ ਵੱਲੋਂ ਕੈਬਨਿਟ ਮੰਤਰੀ ਸ. ਸਿੱਧੂ ਅੱਗੇ ਆਪੋ-ਆਪਣੀਆਂ ਮੰਗਾਂ ਵੀ ਰੱਖੀਆਂ ਗਈਆਂ, ਜਿਨ•ਾਂ ਨੂੰ ਸਿਹਤ ਮੰਤਰੀ ਨੇ ਬੜੇ ਗੌਰ ਨਾਲ ਸੁਣਿਆ ਅਤੇ ਵਿਚਾਰ ਕਰਕੇ ਪੂਰਾ ਕਰਨ ਦਾ ਭਰੋਸਾ ਦਿਵਾਇਆ।
ਇਸ ਮੌਕੇ ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮਛਲੀਕਲਾਂ, ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਗਗਨਦੀਪ ਸਿੰਘ, ਜਨਰਲ ਸਕੱਤਰ ਡਾ. ਮਨੋਹਰ ਸਿੰਘ, ਮੀਤ ਪ੍ਰਧਾਨ ਡਾ. ਰਣਜੀਤ ਸਿੰਘ ਰਾਏ, ਡਾ. ਗਗਨਦੀਪ ਸ਼ੇਰਗਿੱਲ, ਡਾ. ਇੰਦਰਵੀਰ ਗਿੱਲ, ਡਾ. ਅਖਿਲ, ਡਾ. ਮਾਨਿਕ ਸਿੰਗਲਾ, ਡਾ. ਸਿਮਰਨ, ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਸਪੈਸ਼ਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਸ਼ੋਕ ਬੋਹਤ, ਡਾ. ਵਿਨੇ ਭਗਤ, ਡਾ. ਜਗਜੀਤ ਸਿੰਘ, ਡਾ. ਮਨਜੀਤ ਅਤੇ ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਬਲਦੇਵ ਸਿੰਘ, ਡਾ. ਸਰਦੂਲ ਸਿੰਘ ਸਮੇਤ ਹੋਰ ਡਾਕਟਰ ਵੀ ਮੌਜੂਦ ਸਨ।