ਚੰਡੀਗੜ੍ਹ, 18 ਜੂਨ 2019 - ਪੰਜਾਬ ਦੇ ਮੁਲਾਜ਼ਮਾਂ ਨੇ ਅੱਜ ਤੋਂ ਅਣਮਿੱਥੇ ਸਮੇਂ ਦੀ ਕਲਮਛੋੜ ਹੜਤਾਲ ’ਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਚੌਥੀ ਵਾਰ ਆਪਣੇ ਵਾਅਦਿਆਂ ਤੋਂ ਮੁਕਰੀ ਹੈ ਜਿਸਦੇ ਵਿਰੁੱਧ 'ਚ ਹੜਤਾਲ ਸ਼ੁਰੂ ਕੀਤੀ ਗਈ ਹੈ। ਇਸੇ ਤਰ੍ਹਾਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਮੁਲਾਜ਼ਮ ਮੰਚ ਪੰਜਾਬ ਨੇ ਵੀ ਸਰਕਾਰ ਵਿਰੁੱਧ ਸੰਘਰਸ਼ ਵਿੱਢ ਦਿੱਤਾ ਹੈ।
ਦੱਸਣਯੋਗ ਹੈ ਕਿ ਕੈਪਟਨ ਸਰਕਾਰ ਨੇ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਸੰਘਰਸ਼ ਕਰ ਰਹੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦਾ ਇਹ ਕਹਿ ਕੇ ਸੰਘਰਸ਼ ਰੋਕ ਦਿੱਤਾ ਸੀ ਕਿ ਜ਼ਾਬਤਾ ਖ਼ਤਮ ਹੋਣ ਤੋਂ ਬਾਅਦ ਮੰਗਾਂ ਮੰਨ ਲਈਆਂ ਜਾਣਗੀਆਂ। ਇਸੇ ਤਹਿਤ ਖੁ਼ੁਦ ਮੁੱਖ ਮੰਤਰੀ ਨੇ 27 ਮਈ ਨੂੰ ਕੈਬਨਿਟ ਸਬ ਕਮੇਟੀ ਦੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕਰਵਾ ਕੇ ਮਸਲੇ ਹੱਲ ਕਰਨ ਦਾ ਵਾਅਦਾ ਕੀਤਾ ਸੀ। ਪਰ ਹਾਲੇ ਤੱਕ ਸਰਕਾਰ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਇਸ ਵਿਰੁੱਧ ਪੰਜਾਬ ਸਟੇਟ ਡੀਸੀਜ਼ ਦਫ਼ਤਰ ਮੁਲਾਜ਼ਮ ਯੂਨੀਅਨ 18 ਜੂਨ ਤੋਂ ਅਣਮਿੱਥੇ ਸਮੇਂ ਦੀ ਕਲਮ ਛੋੜ ਹੜਤਾਲ ਕਰੇਗੀ।