ਹਰਸਿਮਰਤ ਸਮੇਤ ਪੰਜਾਬ ਦੇ 11 ਲੋਕ ਸਭਾ ਮੈਂਬਰਾਂ ਨੇ ਪੰਜਾਬੀ 'ਚ ਲਿਆ ਹਲਫ਼
ਨਵੀਂ ਦਿੱਲੀ, 18 ਜੂਨ 2019 - ਆਮ ਆਦਮੀ ਪਾਰਟੀ ਪੰਜਾਬ ਦੇ ਸੰਗਰੂਰ ਹਲਕੇ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅੱਜ 17 ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ ਨਾਅਰਾ ਵੀ ਲਗਾਇਆ।
ਉਥੇ ਹੀ ਅੰਮ੍ਰਿਤਸਰ ਤੋਂ ਕਾਂਗਰਸੀ ਐਮਪੀ ਗੁਰਜੀਤ ਔਜਲਾ ਨੇ ਵੀ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ 'ਚ ਸਹੁੰ ਚੁੱਕੀ।
ਪੰਜਾਬ ਦੇ ਫ਼ਿਰੋਜ਼ਪੁਰ ਤੋਂ ਐਮਪੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਅੱਜ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ।
ਹਰਸਿਮਰਤ ਬਾਦਲ ਅਤੇ ਸੋਮ ਪ੍ਰਕਾਸ਼ ਨੇ ਬੀਤੇ ਦਿਨ ਪੰਜਾਬੀ 'ਚ ਚੁੱਕੀ ਦੀ ਸਹੁੰ
ਪੰਜਾਬ ਤੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸੋਮ ਪ੍ਰਕਾਸ਼ ਨੇ ਲੰਘੇ ਦਿਨ ਪੰਜਾਬੀ 'ਚ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸੀ। ਦੱਸਣਯੋਗ ਹੈ ਕਿ ਬੀਤੇ ਦਿਨੀਂ ਇਨ੍ਹਾਂ ਦੋਵਾਂ ਆਗੂਆਂ ਨੇ ਮੰਤਰੀ ਅਹੁਦੇ ਦੀ ਸਹੁੰ ਅੰਗਰੇਜ਼ੀ 'ਚ ਚੁੱਕੀ ਸੀ, ਜਿਸ ਦੀ ਕਾਫ਼ੀ ਆਲੋਚਨਾ ਹੋਈ ਸੀ।