ਨਵੀਂ ਦਿੱਲੀ, 18 ਜੂਨ 2019 - ਪੰਜਾਬ ਤੋਂ ਲੋਕ ਸਭਾ ਲਈ ਚੁਣੇ ਗਏ ਨਵੇਂ ਮੈਂਬਰ (ਖੱਬੇ ਤੋਂ ਸੱਜੇ) ਜਸਬੀਰ ਸਿੰਘ ਡਿੰਪਾ, ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ, ਪ੍ਰਨੀਤ ਕੌਰ, ਚੌਧਰੀ ਸੰਤੋਖ ਸਿੰਘ, ਮੁਹੰਮਦ ਸਦੀਕ ਅਤੇ ਰਵਨੀਤ ਸਿੰਘ ਬਿੱਟੂ ਨਵੀਂ ਦਿੱਲੀ ਵਿਖੇ ਮੰਗਲਵਾਰ ਨੂੰ 17ਵੀਂ ਲੋਕ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕਣ ਤੋਂ ਬਾਅਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ ਫੋਟੋ ਖਿਚਵਾਈ। ਪੰਜਾਬ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਨੇ ਇਸ ਪਲ ਨੂੰ ਪੰਜਾਬ ਅਤੇ ਦੇਸ਼ ਦੇ ਲੋਕਾਂ ਪ੍ਰਤੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਦੱਸਿਆ।