← ਪਿਛੇ ਪਰਤੋ
ਚੰਡੀਗੜ੍ਹ, 18 ਜੂਨ 2019 - ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਜੇ.ਪੀ. ਨੱਡਾ ਨੂੰ ਭਾਰਤੀ ਜਨਤਾ ਪਾਰਟੀ ਦਾ ਕੌਮੀ ਕਾਰਜਕਾਰੀ ਪ੍ਰਧਾਨ ਬਣਾਏ ਜਾਣ 'ਤੇ ਉਨ੍ਹਾਂ ਨੂੰ ਮਿਲ ਕੇ ਵਧਾਈ ਦਿੱਤੀ। ਖੰਨਾ ਨੇ ਨੱਡਾ ਨੂੰ ਕਾਰਜਕਾਰੀ ਪ੍ਰਧਾਨ ਚੁਣੇ ਜਾਣ 'ਤੇ ਭਾਜਪਾ ਹਾਈਕਮਾਨ ਦੇ ਇਸ ਫੈਸਲੇ ਦਾ ਸੁਆਗਤ ਕੀਤਾ ਅਤੇ ਕਿਹਾ ਨੱਡਾ ਦੀ ਅਗੁਵਾਈ ਹੇਠ ਵੀ ਭਾਰਤੀ ਜਨਤਾ ਪਾਰਟੀ ਦੇਸ਼ ਭਰ ਵਿਚ ਆਪਣਾ ਪਰਚਮ ਕਾਇਮ ਰੱਖੇਗੀ।
Total Responses : 873