← ਪਿਛੇ ਪਰਤੋ
ਨਵੀਂ ਦਿੱਲੀ, 19 ਜੂਨ 2019 - ਭਾਰਤ ਦੀ ਕ੍ਰਿਕਟ ਟੀਮ ਨੂੰ ਇਸ ਵੇਲੇ ਇੱਕ ਵੱਡਾ ਝਟਕਾ ਲੱਗਿਆ ਹੈ। ਭਾਰਤੀ ਟੀਮ ਦੇ ਸਟਾਰ ਪਲੇਅਰ ਸ਼ਿਖਰ ਧਵਨ ਸੱਟ ਲੱਗਣ ਕਾਰਨ ਵਰਲਡ ਕੱਪ 'ਚੋਂ ਬਾਹਰ ਹੋ ਗਏ ਹਨ। ਤਹਾਨੂੰ ਦੱਸ ਦੇਈਏ ਕਿ ਆਸਟ੍ਰੇਲੀਆ ਦੇ ਖ਼ਿਲਾਫ਼ 9 ਜੂਨ ਨੂੰ ਖੇਡੇ ਗਏ ਮੈਚ ਦੌਰਾਨ ਸ਼ਿਖਰ ਧਵਨ ਦੇ ਅੰਗੂਠੇ 'ਤੇ ਸੱਟ ਲੱਗ ਗਈ ਸੀ, ਜਿਸ ਕਾਰਨ ਹੁਣ ਉਹ ਵਰਲਡ ਕੱਪ 'ਚੋਂ ਬਾਹਰ ਹੋ ਗਏ ਹਨ। ਇਸ ਤੋਂ ਬਿਨਾਂ ਸ਼ਿਖਰ ਧਵਨ ਪਾਕਿਸਤਾਨ ਵਿਰੁੱਧ ਖੇਡੇ ਗਏ ਮੈਚ 'ਚ ਵੀ ਨਹੀਂ ਖੇਡ ਸਕੇ ਸਨ। ਹੁਣ ਭਾਰਤ ਦੀ ਟੀਮ 'ਚ ਸਿਖਰ ਧਵਨ ਦੀ ਥਾਂ ਰਿਸ਼ਭ ਪੰਤ ਨੂੰ ਸ਼ਾਮਲ ਕੀਤਾ ਗਿਆ ਹੈ।
Total Responses : 193