← ਪਿਛੇ ਪਰਤੋ
ਬਠਿੰਡਾ, 19 ਜੂਨ 2019 - ਬਠਿੰਡਾ ਦੇ ਪਿੰਡ ਰਾਏ ਖੁਰਦ 'ਚ ਬੀਤੀ ਦੇਰ ਰਾਤ ਇੱਕ ਨੌਜਵਾਨ ਨੇ ਆਪਣੇ ਨਸ਼ੇ ਦੀ ਪੂਰਤੀ ਲਈ ਆਪਣੇ ਹੀ ਮਾਂ-ਪਿਉ, ਭਰਾ ਤੇ ਆਪਣੀ ਘਰਵਾਲੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ 'ਚ ਨੌਜਵਾਮ ਦੀ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਬਾਕੀ ਗੰਭੀਰ ਰੂਪ ਨਾਲ ਜ਼ਖਮੀ ਮੈਂਬਰਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਨੌਜਵਾਨ ਨਸ਼ੇ ਦੀ ਪੂਰਤੀ ਲਈ ਹਰ ਰੋਜ਼ ਘਰਦਿਆਂ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਤੇ ਪੈਸੇ ਮੰਗਦਾ ਰਹਿੰਦਾ ਸੀ। ਪਰ ਬੀਤੇ ਦਿਨ ਪਰਿਵਾਰ ਕੋਲੋਂ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਇਸ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਘਟਨਾ ਤੋਂ ਬਾਅਦ ਜਗ੍ਹਾ ਦਾ ਮੁਆਇਨਾ ਕਰਨ ਪੁੱਜੀ ਪੁਲਿਸ ਨੇ ਕਿਹਾ ਕਿ ਮੁਲਜ਼ਮ ਨੌਜਵਾਨ ਖ਼ਿਲਾਫ਼ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਦੱਸਿਆ ਜਾ ਰਿਹਾ ਹੈ।
Total Responses : 265