ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ,20 ਜੂਨ - ਦੁਸ਼ਮਣ ਵੀ ਹੋਵੇ ਭਾਂਵੇ ਦਸਤਾਰ ਕਦੇ ਕਿਸੇ ਦੀ ਨਹੀ ਲਾਈ ਦੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਟਰਨੈਸ਼ਨਲ ਹਿਊਮਨ ਰਾਇਟਸ ਕੌਸਲ ਦੇ ਪੰਜਾਬ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕੀਤਾ।
ਉਨ੍ਹਾਂ ਕਿਹਾ ਦਿੱਲੀ ਪੁਲਿਸ ਵੱਲੋਂ ਪਿਛਲੇ ਦਿਨੀਂ ਮੁਖਰਜੀ ਨਗਰ ਵਿੱਚ ਇੱਕ ਸਿੱਖ ਆਟੋ ਡਰਾਈਵਰ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਅਤੇ ਕੇਸਾਂ ਦੀ ਬੇਅਦਬੀ ਦੀ ਵੀਡੀਓ ਵਾਇਰਲ ਹੋਣ ਤੇ ਪੂਰੇ ਸਿੱਖ ਜਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ। ਅੱਜ ਇੰਟਰਨੈਸ਼ਨਲ ਹਿਊਮਨ ਰਾਇਟਸ ਕੌਸਲ ਦੇ ਪੰਜਾਬ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਇਸ ਪੂਰੇ ਮਾਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ।
ਇਸ ਮੌਕੇ ਤੇ ਗੁਰਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋ ਪੁਰਜੋਰ ਮੰਗ ਕੀਤੀ ਹੈ ਕਿ ਪੀੜਤ ਸਿੱਖਾਂ ਨੂੰ ਇਨਸਾਫ ਦਿਵਾ ਕੇ ਦੋਸ਼ੀ ਪੁਲਿਸ ਕਰਮਚਾਰੀਆਂ ਨੂੰ ਨੌਕਰੀ ਤੋ ਹਟਾ ਕੇ ਸ਼ਖਤ ਸਜਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿਸੇ ਪੁਲਿਸ ਮੁਲਾਜ਼ਮ ਕੋਲ ਅਧਿਕਾਰ ਨਹੀ ਕਿਸੇ ਵੀ ਮੁਲਜਮ ਦੀ ਇਸ ਤਰ੍ਹਾਂ ਕੁੱਟਮਾਰ ਕਰਨ।