ਸੰਜੀਵ ਸੂਦ
ਲੁਧਿਆਣਾ, 20 ਜੂਨ 2019 - ਪੰਜਾਬ ਸਣੇ ਉੱਤਰ ਭਾਰਤ ਦੇ ਵਿੱਚ ਫਿਲਹਾਲ ਕੁਝ ਦਿਨਾਂ ਲਈ ਲੋਕਾਂ ਨੂੰ ਹੋਰ ਗਰਮੀ ਤੋਂ ਰਾਹਤ ਮਿਲਦੀ ਰਹੇਗੀ ਇਹ ਕਹਿਣਾ ਹੈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦਾ ਅਤੇ ਨਾਲ ਹੀ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਫਿਲਹਾਲ ਪੰਜਾਬ ਵਾਸੀਆਂ ਨੂੰ ਮੌਨਸੂਨ ਲਈ ਥੋੜ੍ਹੀ ਉਡੀਕ ਕਰਨੀ ਪਵੇਗੀ ਕਿਉਂਕਿ ਜੂਨ ਆਖਿਰ ਤੱਕ ਹੀ ਪੰਜਾਬ ਚ ਮਾਨਸੂਨ ਦਸਤਕ ਦੇ ਸਕਦਾ ਹੈ।
ਮੌਸਮ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੌਸਮ ਵਿਭਾਗ ਦੀ ਮਾਹਿਰ ਡਾ ਕੁਲਵਿੰਦਰ ਕੌਰ ਨੇ ਕਿਹਾ ਹੈ ਕਿ ਜੋ ਟੈਂਪਰੇਚਰ ਬੀਤੇ ਹਫਤੇ 40-45 ਡਿਗਰੀ ਸੀ ਉਹ ਹੁਣ ਘੱਟ ਕੇ 36-37 ਡਿਗਰੀ ਤੱਕ ਪਹੁੰਚ ਗਿਆ ਹੈ ਨਾਲ ਨੇ ਵੀ ਕਿਹਾ ਹੈ ਕਿ ਆਉਂਦੇ ਦਿਨਾਂ ਚ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਜ਼ਰੂਰ ਮਿਲੇਗੀ, 23 ਜੂਨ ਨੂੰ ਪੰਜਾਬ ਚ ਹਲਕੀ ਬਾਰਿਸ਼ ਅਤੇ ਬੱਦਲਵਾਈ ਦੀ ਵੀ ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ, ਪਰ ਨਾਲ ਹੀ ਪੰਜਾਬ ਵਾਸੀਆਂ ਨੂੰ ਮੌਨਸੂਨ ਲਈ ਥੋੜ੍ਹੀ ਹੋਰ ਉਡੀਕ ਕਰਨੀ ਪਵੇਗੀ ਕਿਉਂਕਿ 30 ਜੂਨ ਤੋਂ ਬਾਅਦ ਹੀ ਪੰਜਾਬ ਚ ਮੌਨਸੂਨ ਆਪਣੀ ਦਸਤਕ ਦੇਵੇਗਾ।