ਪਟਿਆਲਾ, 20 ਜੂਨ 2019: ਜ਼ਿਲ੍ਹਾ ਭਾਸ਼ਾ ਅਫਸਰ ਸ਼੍ਰੀਮਤੀ ਚੰਦਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਭਾਸ਼ਾ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਪਹਿਲੀ ਜੁਲਾਈ, 2019 ਤੋਂ ਉਰਦੂ ਭਾਸ਼ਾ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਰਦੂ ਭਾਸ਼ਾ ਸਿੱਖਣ ਵਾਲੇ ਚਾਹਵਾਨ ਵਿਅਕਤੀਆਂ ਨੂੰ ਤਜ਼ਰਬੇਕਾਰਅਤੇ ਯੋਗ ਅਧਿਆਪਕਾਂ ਰਾਹੀਂ ਬਿਲਕੁੱਲ ਮੁਫਤ ਸਿਖਲਾਈ ਦਿੱਤੀ ਜਾਵੇਗੀ।
ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਉਰਦੂ ਕੋਰਸ ਛੇ ਮਹੀਨੇ ਦਾ ਹੋਵੇਗਾ ਅਤੇ ਕਲਾਸਾਂ ਸ਼ਾਮ 5 ਤੋਂ 6 ਵਜੇ ਤੱਕ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਉਰਦੂ ਸਿੱਖਣ ਦੇ ਚਾਹਵਾਨ ਆਪਣੇ ਬਿਨੈ ਪੱਤਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ) ਵਿਖੇ 28 ਜੂਨ, 2019 ਤੱਕ ਦੇ ਸਕਦੇ ਹਨ।