ਬਠਿੰਡਾ, 20 ਜੂਨ 2019 - ਵਧੀਕ ਜ਼ਿਲਾ ਮੈਜਿਸਟ੍ਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਸ਼ਹਿਰ ਬਠਿੰਡਾ ਅੰਦਰ ਵਾਰਡ ਨੰਬਰ 30 ਵਿੱਚ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ-2019 ਹੋਣ ਕਾਰਨ 21 ਜੂਨ 2019, ਦਿਨ ਸ਼ੁੱਕਰਵਾਰ (ਵੋਟ ਪੋਲਿੰਗ/ਗਿਣਤੀ ਵਾਲੇ ਦਿਨ) ਨੂੰ ਡਰਾਈ ਡੇਅ ਘੋਸ਼ਿਤ ਕਰਕੇ ਸ਼ਰਾਬ ਦੀ ਵਿਕਰੀ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ। ਉਨਾਂ ਕਿਹਾ ਕਿ 21 ਜੂਨ 2019 ਨੂੰ ਮਿਊਂਸੀਪਲ ਕਾਰਪੋਰੇਸ਼ਨ ਦੀ ਚੋਣ ਮੌਕੇ ਦੁਕਾਨਾਂ, ਹੋਟਲ, ਰੈਸਟੋਰੈਂਟਾਂ, ਕਲੱਬਾਂ ਅਤੇ ਅਹਾਤਿਆਂ 'ਤੇ ਸ਼ਰਾਬ ਦੀ ਵਿਕਰੀ ਅਤੇ ਵਰਤੋਂ 'ਤੇ ਪੂਰਨ ਪਾਬੰੰਦੀ ਰਹੇਗੀ।