ਲੁਧਿਆਣਾ, 20 ਜੂਨ 2019 - ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੇ ਡਾ. ਬਲਦੇਵ ਸਿੰਘ ਢਿੱਲੋਂ, ਉਪ-ਕੁਲਪਤੀ, ਪੰਜਾਬੀ ਖੇਤੀਬਾੜੀ, ਯੂਨੀਵਰਸਿਟੀ, ਲੁਧਿਆਣਾ ਨੂੰ ਮੌਜੂਦਾ ਅਹੁਦੇ ਦੇ ਕਾਰਜਕਾਲ ਵਿੱਚ ਦੋ ਸਾਲ ਦੇ ਮਿਲੇ ਵਾਧੇ ਲਈ ਮੁਬਾਰਕਬਾਦ ਦਿੱਤੀ। ਪੰਜਾਬੀ ਸਾਹਿਤ ਅਕੈਡਮੀ, ਲੁਧਿਆਣਾ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਨੇ ਵਧਾਈ ਦਿੰਦਿਆਂ ਕਿਹਾ ਕਿ ਡਾ. ਬਲਦੇਵ ਸਿੰੰਘ ਢਿੱਲੋਂ ਅਕੈਡਮੀ ਦੇ ਸਤਿਕਾਰਤ ਸਰਪ੍ਰਸਤ ਮੈਂਬਰ ਹਨ। ਅਕੈਡਮੀ ਦੇ ਸਮੂਹ ਮੈਂਬਰਾਂ ਲਈ ਇਹ ਖ਼ੁਸ਼ੀ ਤੇ ਮਾਣ ਵਾਲੀ ਖ਼ਬਰ ਹੈ। ਅਕੈਡਮੀ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਸੁਰਿੰਦਰ ਕੈਲੇ ਨੇ ਵਧਾਈ ਦਿੰਦਿਆਂ ਕਿਹਾ ਕਿ ਅਕੈਡਮੀ ਡਾ. ਬਲਦੇਵ ਸਿੰਘ ਢਿੱਲੋਂ ਦੀ ਹੋਰਾਂ ਦੀ ਤੰਦਰੁਸਤੀ ਭਰੀ ਦੀਰਘ ਆਯੂ ਦੀ ਕਾਮਨਾ ਕਰਦੀ ਹੈ।
ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਡਾ. ਬਲਦੇਵ ਸਿੰਘ ਜੀ ਦੀ ਰਹਿਨੁਮਾਈ ਹੇਠਾਂ ਯੂਨੀਵਰਸਿਟੀ ਨਵੀਆਂ ਬੁਲੰਦੀਆਂ ਛੂਹ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਹਮੇਸ਼ਾ ਸਾਹਿਤਕ ਕਾਰਜਾਂ ਲਈ ਅਕੈਡਮੀ ਨੂੰ ਸਹਿਯੋਗ ਦਿੱਤਾ ਹੈ ਅਤੇ ਉਮੀਦ ਕਰਦੇ ਹਾਂ ਇਹ ਨਿਰੰਤਰ ਜਾਰੀ ਰਹੇਗਾ। ਡਾ. ਬਲਦੇਵ ਸਿੰਘ ਢਿੱਲੋਂ ਨੂੰ ਵਧਾਈ ਦੇਣ ਵਾਲਿਆਂ ਵਿਚ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਗੁਰਇਕਬਾਲ ਸਿੰਘ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਮਨਜੀਤ ਕੌਰ ਅੰਬਾਲਵੀ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਸ੍ਰੀ ਰਾਮ ਅਰਸ਼, ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ, ਤਰਸੇਮ, ਡਾ. ਸ਼ਰਨਜੀਤ ਕੌਰ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਗੁਲਜ਼ਾਰ ਸਿੰਘ ਸ਼ੌਂਕੀ, ਪ੍ਰੇਮ ਸਾਹਿਲ, ਪ੍ਰਿੰ. ਪ੍ਰੇਮ ਸਿੰਘ ਬਜਾਜ ਸਮੇਤ ਸਮੂਹ ਲੇਖਕ ਸ਼ਾਮਲ ਹਨ।