ਵਾਰਾਨਸੀ, 20 ਜੂਨ 2019 - ਪ੍ਰਸਿੱਧ ਰੈਪਰ ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਤੇ ਆਰ.ਐਸ.ਐਸ. ਚੀਫ਼ ਮੋਹਨ ਭਾਗਵਤ ਖਿਲਾਫ ਆਪਣੇ ਫੇਸਬੁੱਕ ਪੇਜ 'ਤੇ ਟਿੱਪਣੀ ਕਰਨ 'ਤੇ ਹਾਰਡ ਕੌਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਵਾਰਾਨਸੀ ਦੇ ਵਕੀਲ ਸ਼ਸ਼ਾਂਕ ਸ਼ੇਖਰ ਵੱਲੋਂ ਇਹ ਮਾਮਲਾ ਦਰਜ ਕਰਵਾਇਆ ਗਿਆ ਹੈ। ਜਿਸ ਦੇ ਅਨੁਸਾਰ ਧਾਰਾ 124ਏ (ਰਾਜਧ੍ਰੋਹ), 153ਏ, 500, 505 ਆਈ.ਪੀ.ਸੀ. ਤਹਿਤ ਹਾਰਡ ਕੌਰ 'ਤੇ ਮਾਮਲਾ ਹੋਇਆ ਹੈ।