← ਪਿਛੇ ਪਰਤੋ
ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਨਿੰਨ ਸੇਵਕ ਸੰਤ ਤੇਜਾ ਸਿੰਘ ਦੀ ਬਰਸੀ ਨੂੰ ਸਮਰਪਿਤ ਗੁਰਦੁਆਰਾ ਬੜੂ ਸਾਹਿਬ ਵਿਖੇ ਸੰਗਤਾਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਪੰਥ ਰਤਨ ਅਤੇ ਕਲਗ਼ੀਧਰ ਟਰੱਸਟ ਦੇ ਪ੍ਰਧਾਨ ਬਾਬਾ ਇਕਬਾਲ ਸਿੰਘ ਜੀ ਨੇ ਸੰਤ ਤੇਜਾ ਸਿੰਘ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਜਿਨ੍ਹਾਂ ਸੰਗਤਾਂ ਨੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਮੌਕੇ ਵੱਖੋ-ਵੱਖਰੀਆਂ ਸੇਵਾਵਾਂ ਨਿਭਾਈਆਂ ਉਨ੍ਹਾਂ ਨੂੰ ਸੰਤ ਬਾਬਾ ਇਕਬਾਲ ਸਿੰਘ ਜੀ ਵੱਲੋਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੰਤ ਤੇਜਾ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਅਗਵਾਈ ਵਿਚ ਬਹੁਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ‘ਚ 28 ਤੋਂ 30 ਜੂਨ 2019 ਨੂੰ ਗੁਰਦੁਆਰਾ ਬੜੂ ਸਾਹਿਬ ਵਿਖੇ ਅਤੇ 3 ਜੁਲਾਈ 2019 ਨੂੰ ਦਿੱਲੀ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਜਿੱਥੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸੰਤਾਂ ਦੇ ਦਰਸਾਏ ਮਾਰਗ ਅਤੇ ਸਿੱਖਿਆਵਾਂ ਤੋਂ ਜਾਣੂੰ ਕਰਵਾਉਣ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਨੇ ਸੰਗਤਾਂ ਨੂੰ ਇਸ ਸਮਾਗਮ ਵਿਚ ਸਮੇਂ ਸਿਰ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਲਈ ਬੇਨਤੀ ਕੀਤੀ।
Total Responses : 930