← ਪਿਛੇ ਪਰਤੋ
ਪਟਿਆਲਾ, 23 ਜੂਨ 2019 - ਬੀਤੇ ਦਿਨ ਨਾਭਾ ਜੇਲ੍ਹ ‘ਚ ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਦੇ ਕਤਲ ਮਾਮਲੇ ‘ਚ ਮੁੱਖ ਦੋਸ਼ੀਆਂ ਨੂੰ ਅੱਜ ਸੀਨੀਅਰ ਜੱਜ ਗੁਰਬਿੰਦਰ ਸਿੰਘ ਜੌਹਲ ਦੀ ਅਦਲਾਤ ਵਿੱਚ ਪੇਸ਼ ਕੀਤਾ ਗਿਆ। ਜਿਸ ਦੌਰਾਨ ਅਦਾਲਤ ਵੱਲੋਂ ਸੁਣਵਾਈ ਕਰਦਿਆਂ ਮੁਲਜ਼ਮਾਂ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਇਸ ਤੋਂ ਬਿਨਾਂ ਮੁਲਜ਼ਮਾਂ ਦਾ ਮੈਡੀਕਲ ਮਾਤਾ ਕੁਸਲਿਆ ਹਸਪਤਾਲ 'ਚ ਕਰਵਾਇਆ ਗਿਆ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨਾਂਅ ਦੇ ਸਿੱਖ ਕੈਦੀਆਂ ਨੇ ਜੇਲ੍ਹ 'ਚ ਬੰਦ ਡੇਰਾ ਪ੍ਰੇਮੀ ਦੇ ਸਿਰ 'ਤੇ ਲੋਹੇ ਦੀਆਂ ਰਾਡਾਂ ਮਾਰ ਕੇ ਕਤਲ ਕਰ ਦਿੱਤਾ ਸੀ।
Total Responses : 936