ਪਰਵਿੰਦਰ ਸਿੰਘ ਕੰਧਾਰੀ
ਕੋਟਕਪੂਰਾ, 24 ਜੂਨ 2019 - ਪਿਛਲੇ ਦਿਨੀਂ ਡੇਰਾ ਪ੍ਰੇਮੀ ਮਹਿੰਦਪਾਲ ਸਿੰਘ ਬਿੱਟੂ ਦਾ ਨਾਭਾ ਜੇਲ੍ਹ ਵਿੱਚ ਦੋ ਕੈਦੀਆਂ ਵੱਲੋਂ ਕਤਲ ਕੀਤਾ ਗਿਆ ਸੀ। ਜਿਸਦੇ ਚਲਦਿਆਂ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਸੰਸਕਾਰ ਨਾ ਕਰਨ ਤੇ ਅੜੇ ਹੋਏ ਹਨ। ਅੱਜ ਕੋਟਕਪੂਰਾ ਵਿੱਚ ਪੁਲਿਸ ਵੱਲੋਂ ਸ਼ਹਿਰ 'ਚ ਸ਼ਾਂਤੀ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ।
ਡੇਰੇ ਦੀ 7 ਮੈਬਰੀ ਕਮੇਟੀ ਦੇ ਆਗੂਆਂ ਨੇ ਕਿਹਾ ਡੇਰਾ ਪ੍ਰੇਮੀਆਂ ਤੇ ਦਰਜ ਕੀਤੇ ਗਏ ਬੇਅਦਬੀ ਦੇ ਝੂਠੇ ਮਾਮਲੇ ਰੱਦ ਹੋਣੇ ਚਾਹੀਦੇ ਹਨ। ਡੇਰਾ ਪ੍ਰੇਮੀਆਂ ਦਾ ਕਹਿਣਾ ਹੈ ਜਦੋ ਤੱਕ ਉਨ੍ਹਾਂ ਦੀ ਮੰਗਾਂ ਨਹੀ ਮੰਨੀਆਂ ਜਾਂਦੀਆਂ ਉਹ ਮਹਿੰਦਰਪਾਲ ਸਿੰਘ ਬਿੱਟੂ ਦਾ ਸੰਸਕਾਰ ਨਹੀ ਕਰਨਗੇ। ਜ਼ਿਕਰਯੋਗ ਹੈ ਕਿ ਡੇਰਾ ਪ੍ਰੇਮੀਆਂ ਦੀ ਗਿਣਤੀ ਕੋਟਕਪੂਰਾ ਨਾਮ ਚਰਚਾ ਘਰ ਵਿੱਚ ਵੱਧ ਰਹੀ ਹੈ ਤੇ ਕੋਟਕਪੂਰਾ ਸ਼ਹਿਰ ਦੇ ਚੱਪੇ ਚੱਪੇ ਤੇ ਪੁਲਿਸ ਬਲ ਤੈਨਾਤ ਹੈ।