← ਪਿਛੇ ਪਰਤੋ
ਐਸ.ਏ.ਐਸ. ਨਗਰ, 24 ਜੂਨ 2019: ਜ਼ਿਲ•ਾ ਪੁਲਿਸ ਨੇ ਕਤਲ ਕੇਸ ਵਿੱਚ ਸਾਢੇ ਤਿੰਨ ਸਾਲ ਤੋਂ ਫਰਾਰ ਚੱਲ ਰਹੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇੱਥੇ ਜਾਰੀ ਪ੍ਰੈੱਸ ਨੋਟ ਵਿੱਚ ਜ਼ਿਲ•ਾ ਪੁਲਿਸ ਮੁਖੀ ਸ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਰਾਜੂ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਨੇੜੇ ਰੇਲਵੇ ਪੁਲ ਜਗਤਪੁਰਾ, ਮੁਹਾਲੀ ਦੇ ਬਿਆਨ ਉਤੇ 17 ਨਵੰਬਰ 2015 ਨੂੰ ਥਾਣਾ ਸੋਹਾਣਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 302 ਤੇ 379 ਅਧੀਨ ਕੇਸ ਦਰਜ ਕੀਤਾ ਗਿਆ ਸੀ। ਮੁੱਦਈ ਨੇ ਪੁਲੀਸ ਨੂੰ ਦੱਸਿਆ ਸੀ ਕਿ ਉਸ ਦੀ ਭੈਣ ਸੀਮਾ ਉਮਰ ਕਰੀਬ 27 ਸਾਲ ਦਾ ਵਿਆਹ ਵਿਜੈ ਨਾਲ ਸਾਲ 2005 ਵਿੱਚ ਹੋਇਆ ਸੀ, ਜਿਸ ਕੋਲ 4 ਬੱਚੇ ਹਨ। ਉਸ ਨੇ ਦੱਸਿਆ ਕਿ 16 ਨਵੰਬਰ 2019 ਨੂੰ ਰਾਤ ਸਮੇਂ ਵਿਜੈ ਸ਼ਰਾਬ ਪੀ ਕੇ ਆਪਣੀ ਘਰਵਾਲੀ ਸੀਮਾ ਨਾਲ ਲੜਾਈ-ਝਗੜਾ ਕਰਨ ਲੱਗਿਆ ਤਾਂ ਰਾਜੂ ਨੇ ਸਮਝਾ ਕੇ ਝਗੜਾ ਕਰਨ ਤੋਂ ਰੋਕ ਦਿੱਤਾ। ਉਸੀ ਰਾਤ ਵਿਜੈ ਨੇ ਆਪਣੀ ਪਤਨੀ ਸੀਮਾ ਦਾ ਉਸ ਦੀ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਸੀਮਾ ਦੇ ਗਲੇ ਵਿੱਚ ਪਹਿਨੀ ਚਾਂਦੀ ਦੀ ਚੈਨੀ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ। ਮੁਲਜ਼ਮ ਵਾਰਦਾਤ ਤੋਂ ਬਾਅਦ ਉੱਤਰ ਪ੍ਰਦੇਸ਼ ਭੱਜ ਗਿਆ ਸੀ। ਸ. ਭੁੱਲਰ ਨੇ ਦੱਸਿਆ ਕਿ ਮੁਹਾਲੀ ਪੁਲਿਸ ਵੱਲੋਂ ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਇੰਸਪੈਕਟਰ ਮਨਫੂਲ ਸਿੰਘ ਮੁੱਖ ਅਫਸਰ ਥਾਣਾ ਸੋਹਾਣਾ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਵੱਲੋਂ ਮਿਤੀ 22 ਜੂਨ 2019 ਨੂੰ ਮੁਲਜ਼ਮ ਵਿਜੈ ਨੂੰ ਸਬਜ਼ੀ ਮੰਡੀ ਰਾਜਾਬਾਗ ਥਾਣਾ ਅਜਗੈਣ ਜ਼ਿਲ•ਾ ਉਨਾਓ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕੀਤਾ ਗਿਆ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਉਥੋਂ ਦੀ ਅਦਾਲਤ ਵਿੱਚ ਪੇਸ਼ ਕਰ ਕੇ ਦੋ ਦਿਨਾਂ ਦਾ ਰਾਹਦਾਰੀ ਰਿਮਾਂਡ ਹਾਸਲ ਕਰਨ ਤੋਂ ਬਾਅਦ ਥਾਣਾ ਸੋਹਾਣਾ ਵਿਖੇ ਲਿਆਂਦਾ। ਜ਼ਿਲ•ਾ ਪੁਲਿਸ ਮੁਖੀ ਨੇ ਦੱਸਿਆ ਕਿ ਮੁਲਜ਼ਮ ਪਾਸੋਂ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
Total Responses : 254