← ਪਿਛੇ ਪਰਤੋ
ਅਜਨਾਲਾ, 24 ਮਈ 2019 (ਮਨਪ੍ਰੀਤ ਸਿੰਘ ਜੱਸੀ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ 35 ਗ੍ਰਾਮ ਹੈਰੋਇਨ ਸਮੇਤ ਫੜ•ੇ ਗਏ ਵਿਅਕਤੀ ਅਤੇ ਇਸ ਹੈਰੋਇਨ ਨੂੰ ਵੇਚਣ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਮਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ 'ਚ ਚੱਕ ਔਲ ਨਜ਼ਦੀਕ ਪੁੱਜੇ ਤਾਂ ਸਾਹਮਣੇ ਪਿੰਡ ਪੂੰਗਾ ਵਾਲੀ ਸਾਈਡ ਤੋਂ ਆ ਰਹੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 35 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਵਿਅਕਤੀ ਦੀ ਪਹਿਚਾਣ ਗੁਰਮੀਤ ਸਿੰਘ ਬਾਊ ਪੁੱਤਰ ਆਤਮਾ ਸਿੰਘ ਵਾਸੀ ਚੱਕ ਬਜੀਦ ਵਜੋਂ ਹੋਈ। ਉਸ ਨੇ ਦੱਸਿਆ ਕਿ ਇਹ ਹੈਰੋਇਨ ਉਸ ਨੇ ਕਾਰਜ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਸੌੜੀਆਂ ਕੋਲੋਂ ਲਿਆਂਦੀ ਹੈ। ਐਸ. ਐਚ. ਓ. ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਅਤੇ ਕਾਰਜ ਸਿੰਘ ਖ਼ਿਲਾਫ਼ ਥਾਣਾ ਅਜਨਾਲਾ 'ਚ ਮੁਕੱਦਮਾ ਦਰਜ ਕਰਕੇ ਗੁਰਮੀਤ ਸਿੰਘ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ । ਉਨ•ਾਂ ਇਹ ਵੀ ਦੱਸਿਆ ਕਿ ਕਾਰਜ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।
Total Responses : 928