← ਪਿਛੇ ਪਰਤੋ
ਜਗਦੀਸ਼ ਥਿੰਦ
ਫ਼ਾਜ਼ਿਲਕਾ, 25 ਜੂਨ: ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੌਮਾਂਤਰੀ ਨਸ਼ਾ ਤੇ ਗ਼ੈਰਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ 26 ਜੂਨ ਨੂੰ ਨਸ਼ੇ ਵਿਰੁੱਧ ਜਾਗਰੂਕ ਕਰਨ ਲਈ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਇਸ ਮੌਕੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਸ਼ਾ ਜਿਹੀ ਭੈੜੀ ਅਲਾਮਤ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਾਈ ਜਾਵੇਗੀ। ਇਹ ਸਮਾਗਮ ਸਥਾਨਕ ਆਨੰਦ ਪੈਲੇਸ ਵਿਖੇ ਕਰਵਾਇਆ ਜਾਵੇਗਾ। ਇਸ ਮੌਕੇ ਸਮੂਹ ਹਾਜ਼ਰੀਨ ਨੂੰ ਨਸ਼ੇ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਉਨ੍ਹਾਂ ਨੂੰ ਨਸ਼ੇ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕੀਤਾ ਜਾਵੇਗਾ।ਇਸ ਮੌਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਵੱਲੋਂ ਨਸ਼ੇ ਦੇ ਦੁਰਪ੍ਰਭਾਵਾਂ ਬਾਰੇ ਵੱਢਮੁੱਲੇ ਵਿਚਾਰ ਸਾਂਝੇ ਕੀਤੇ ਜਾਣਗੇ।ਇਸ ਤੋਂ ਇਲਾਵਾ ਨਸ਼ੇ ਨੂੰ ਠੱਲ੍ਹ ਪਾਉਣ ਲਈ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਡੈਪੋਜ਼ (ਨਸ਼ਾ ਰੋਕਥਾਮ ਅਫ਼ਸਰ) ਮੁਹਿੰਮ ਤਹਿਤ 100 ਨਵੇਂ ਡੈਪੋਜ਼ ਦੀ ਰਜਿਸਟਰੇਸ਼ਨ ਕੀਤੀ ਜਾਵੇਗੀ। ਜੋ ਅੱਗੇ ਪਿੰਡਾਂ ਤੇ ਸ਼ਹਿਰਾਂ ਅਤੇ ਆਪਣੇ ਆਲੇ-ਦੁਆਲੇ ਨੌਜਵਾਨਾਂ ਨੂੰ ਨਸ਼ਾ ਨਾ ਕਰਨ ਬਾਰੇ ਜਾਗਰੂਕ ਕਰਨਗੇ
Total Responses : 267