ਲੁਧਿਆਣਾ, 26 ਜੂਨ 2019: ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ•ਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਆਪਣੇ ਆਪ ਨੂੰ ਨਸ਼ੇ ਦੀ ਭੈੜੀ ਵਾਦੀ ਵਿੱਚੋਂ ਬਾਹਰ ਕੱਢ ਕੇ ਦੇਸ਼ ਦੀ ਉਸਾਰੀ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣ।
ਅੱਜ ਸਥਾਨਕ ਗੁਰੂ ਨਾਨਕ ਭਵਨ ਵਿਖੇ 'ਅੰਤਰਰਾਸ਼ਟਰੀ ਨਸ਼ਾ ਵਰਤੋਂ ਅਤੇ ਗੈਰਕਾਨੂੰਨੀ ਤਸਕਰੀ ਵਿਰੋਧੀ ਦਿਵਸ' ਮੌਕੇ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਭੈੜੀ ਵਾਦੀ ਨੂੰ ਜੜੋਂ ਖ਼ਤਮ ਕਰਨ ਲਈ ਕਈ ਕਦਮ ਉਠਾਏ ਗਏ ਹਨ। ਜਿਸ ਤਹਿਤ ਵੱਖ-ਵੱਖ ਜ਼ਿਲਿ•ਆਂ ਵਿੱਚ ਨਸ਼ਾ ਛੁਡਾਉਂ ਕੇਂਦਰ ਖੋਲ•ਣ ਦੇ ਨਾਲ-ਨਾਲ ਓਤ ਸੈਂਟਰ ਵੀ ਚਲਾਏ ਜਾ ਰਹੇ ਹਨ, ਤਾਂ ਜੋ ਨਸ਼ੇ ਦਾ ਸ਼ਿਕਾਰ ਹੋ ਰਹੇ ਖਾਸ ਕਰਕੇ ਨੌਜਵਾਨ ਵਰਗ ਨੂੰ ਇਸ ਭੈੜੀ ਬੁਰਾਈ ਤੋਂ ਕੱਢ ਕੇ ਉਸਾਰੂ ਪਾਸੇ ਵੱਲ ਲਗਾਇਆ ਜਾ ਸਕੇ।
ਸ੍ਰੀ ਅਗਰਵਾਲ ਨੇ ਕਿਹਾ ਕਿ ਸਾਨੂੰ ਨਸ਼ੇ ਦੀ ਮਾਰ ਝੱਲ ਰਹੇ ਵਿਅਕਤੀਆਂ ਅਤੇ ਉਨ•ਾਂ ਦੇ ਪਰਿਵਾਰਾਂ ਨੂੰ ਸਮਝਾਉਣਾ ਪਵੇਗਾ ਕਿ ਨਸ਼ੇ ਦੀ ਆਦਤ ਛੱਡਣੀ ਕੋਈ ਔਖੀ ਨਹੀਂ ਹੈ। ਦ੍ਰਿੜ ਇੱਛਾ ਸ਼ਕਤੀ ਅਤੇ ਪਰਿਵਾਰ ਤੇ ਦੋਸਤਾਂ ਦੇ ਸਹਿਯੋਗ ਨਾਲ ਇਸ ਤੋਂ ਬੜੀ ਆਸਾਨੀ ਨਾਲ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਇਸ ਬੁਰਾਈ ਨੂੰ ਜੜੋਂ ਖ਼ਤਮ ਕਰਨ ਲਈ ਜ਼ਿਲ•ਾ ਅਤੇ ਪੁਲਿਸ ਪ੍ਰਸਾਸ਼ਨ ਚਾਰ ਕਦਮ ਹੋਰ ਅੱਗੇ ਤੁਰਨਾ ਪਸੰਦ ਕਰੇਗਾ। ਜੇਕਰ ਕੋਈ ਵੀ ਵਿਅਕਤੀ ਇਸ ਨਸ਼ੇ ਦੀ ਆਦਤ ਨੂੰ ਛੱਡਣਾ ਚਾਹੁੰਦਾ ਹੈ ਤਾਂ ਉਹ ਪੰਜਾਬ ਸਰਕਾਰ ਵੱਲੋਂ ਖੋਲ•ੇ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚ ਕਰ ਸਕਦਾ ਹੈ, ਜਿੱਥੇ ਕਿ ਮਰੀਜ਼ ਦਾ ਸਾਰਾ ਇਲਾਜ਼ ਮੁਫ਼ਤ ਕੀਤਾ ਜਾਂਦਾ ਹੈ। ਮੌਜੂਦਾ ਸਮੇਂ 95 ਫੀਸਦੀ ਲੋਕ ਨਿਯਮਤ ਤਰੀਕੇ ਨਾਲ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਸੈਂਟਰ ਰਾਹੀਂ ਆਪਣਾ ਲਗਾਤਾਰ ਇਲਾਜ਼ ਕਰਵਾ ਰਹੇ ਹਨ। ਜਿਸ ਤੋਂ ਸਾਬਤ ਹੁੰਦਾ ਹੈ ਕਿ ਲੋਕ ਇਸ ਭੈੜੀ ਅਲਾਮਤ ਵਿੱਚੋਂਂ ਬਾਹਰ ਨਿਕਲਣਾ ਚਾਹੁੰਦੇ ਹਨ।
ਉਨ•ਾਂ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਵਿਅਕਤੀਆਂ ਦੀਆਂ ਸਫ਼ਲਤਾ ਵਾਲੀਆਂ ਕਹਾਣੀਆਂ ਲੋਕਾਂ ਤੱਕ ਪਹੁੰਚਾਵੇ, ਜਿਨ•ਾਂ ਨੇ ਆਪਣੀ ਦ੍ਰਿੜ ਇੱਛਾ ਸ਼ਕਤੀ ਨਾਲ ਇਸ ਬਿਮਾਰੀ ਤੋਂ ਨਿਜ਼ਾਤ ਪਾਇਆ ਹੈ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸਾਸ਼ਨ ਵੱਲੋਂ ਕੋਸ਼ਿਸ਼ ਜਾਰੀ ਹੈ ਕਿ ਜੇਕਰ ਇੱਕ ਵਿਅਕਤੀ ਨੇ ਨਸ਼ੇ 'ਤੋਂ ਖਹਿੜਾ ਛੁਡਾ ਲਿਆ ਹੈ ਤਾਂ ਉਸਦਾ ਪੂਰਨ ਤੌਰ 'ਤੇ ਮੁੜ ਵਸੇਬਾ ਕਰ ਦਿੱਤਾ ਜਾਵੇ ਅਤੇ ਉਸਨੂੰ ਆਪਣਾ ਘਰ ਅਤੇ ਪਰਿਵਾਰ ਚਲਾਉਣ ਲਈ ਨੌਕਰੀ ਕਰਨ ਦੇ ਕਾਬਿਲ ਬਣਾਇਆ ਜਾ ਸਕੇ। ਨਸ਼ੇ ਦੀ ਭੈੜੀ ਬਿਮਾਰੀ ਅਤੇ ਇਸਦੇ ਮਾੜੇ ਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਾਉਣ ਲਈ ਵਰਕਸ਼ਾਪ, ਸੈਮੀਨਾਰ, ਕੈਂਪਾਂ ਅਤੇ ਹੋਰ ਸਾਧਨਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਸਹੁੰ ਚੁਕਾਈ।
ਸਮਾਗਮ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਲੁਧਿਆਣਾ ਪੁਲਿਸ ਵੱਲੋਂ ਅਗਲੇ 15 ਦਿਨਾਂ ਵਿੱਚ 100 ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਹੈ, ਜਦਕਿ ਜਲਦ ਤੋਂ ਜਲਦ ਸਾਰੇ ਇਲਾਕੇ ਨੂੰ ਨਸ਼ਾਮੁਕਤ ਕਰਾਇਆ ਜਾਵੇਗਾ। ਉਨ•ਾਂ ਕਿਹਾ ਕਿ ਇਸ ਕੰਮ ਨੂੰ ਮੈਦਾਨੀ ਪੱਧਰ 'ਤੇ ਮਜ਼ਬੂਤੀ ਨਾਲ ਚਲਾਉਣ ਲਈ ਉਨ•ਾਂ ਨੇ ਸੀਨੀਅਰ ਅਧਿਕਾਰੀਆਂ ਦੀ ਡਿਊਟੀ ਲਗਾਈ ਹੈ, ਜੋ ਕਿ ਨਸ਼ਾ ਵਿਰੋਧੀ ਸਰਗਰਮੀਆਂ ਨੂੰ ਰੋਕਣ ਅਤੇ ਲੋਕਾਂ ਨੂੰ ਇਸਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਖੁਦ ਫੀਡਲ ਵਿੱਚ ਰਹਿਣਗੇ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਤਵਾਦ ਦੀ ਤਰ•ਾਂ ਨਸ਼ਿਆਂ ਨੂੰ ਵੀ ਜੜ•ੋਂ ਖ਼ਤਮ ਕਰਨ ਲਈ ਪੰਜਾਬ ਪੁਲਿਸ ਦਾ ਸਹਿਯੋਗ ਕਰਨ।
ਸਮਾਗਮ ਨੂੰ ਮਾਸਟਰ ਟਰੇਨਰ ਸ੍ਰ. ਗੁਰਪ੍ਰੀਤ ਸਿੰਘ, ਡਾ. ਇੰਦਰਜੀਤ ਕੋਟਨਿਸ ਅਤੇ ਨਾਇਬ ਤਹਿਸੀਲਦਾਰ ਸ੍ਰੀ ਸੁਖਵਿੰਦਰ ਵਰਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਾ ਵਿਰੋਧੀ ਪ੍ਰਦਰਸ਼ਨੀਆਂ ਅਤੇ ਮੈਡੀਕਲ ਸਹੂਲਤਾਂ ਲੈਣ ਲਈ ਸਹਾਇਤਾ ਕੇਂਦਰ ਵੀ ਖੋਲ•ੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਅਸ਼ਵਨੀ ਕਪੂਰ, ਵਧੀਕ ਡਿਪਟੀ ਕਮਿਸ਼ਨਰ (ਖੰਨਾ) ਸ੍ਰ. ਜਸਪਾਲ ਸਿੰਘ, ਸ੍ਰ. ਅਮਰਜੀਤ ਸਿੰਘ ਬੈਂਸ ਤੇ ਸ੍ਰ. ਅਮਰਿੰਦਰ ਸਿੰਘ ਮੱਲ•ੀ (ਦੋਵੇਂ ਐੱਸ. ਡੀ. ਐÎੱਮ. ਲੁਧਿਆਣਾ), ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਦੀਪਕ ਪਾਰਿਕ ਅਤੇ ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਆਮ ਲੋਕ ਹਾਜ਼ਰ ਸਨ।