← ਪਿਛੇ ਪਰਤੋ
ਮਮਦੋਟ, 26 ਜੂਨ 2019 (ਨਿਰਵੈਰ ਸਿੰਘ ਸਿੰਧੀ ) - ਖੇਤੀ ਸੈਕਟਰ ਲਈ ਦਿੱਤੀ ਜਾਂਦੀ ਥ੍ਰੀ ਫੇਸ ਬਿਜਲੀ ਦੀ ਸਪਲਾਈ ਤੋਂ ਖਫਾ ਮਮਦੋਟ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਦੇਰ ਸ਼ਾਮ ਪਾਵਰ ਕਾਮ ਮਮਦੋਟ ਦੇ ਦਫਤਰ ਮੂਹਰੇ ਧਰਨਾ ਦਿੱਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਅਧਿਕਾਰੀਆਂ ਖਿਲਾਫ ਜਮ ਕੇ ਨਾਅਰੇਬਾਜ਼ੀ ਕਰਦਿਆਂ ਇਲਜਾਮ ਲਾਉਂਦਿਆਂ ਕਿਹਾ ਕਿ ਸਬ ਸਟੇਸ਼ਨ ਮਮਦੋਟ ਦੇ ਕਰਮਚਾਰੀਆਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਜਾਣਬੁੱਝ ਉਨ੍ਹਾਂ ਨੂੰ ਬਿਜਲੀ ਨਹੀਂ ਦਿੱਤੀ ਜਾ ਰਹੀ, ਕਿਸਾਨਾਂ ਦਾ ਕਹਿਣਾ ਸੀ ਕਿ ਵਾਰ ਵਾਰ ਸੰਪਰਕ ਕਰਨ ਦੇ ਬਾਵਜੂਦ ਬਿਜਲੀ ਕਰਮਚਾਰੀਆਂ ਵੱਲੋਂ ਫੀਡਰ ਓਵਰਲੋਡ ਹੋਣ ਦਾ ਬਹਾਨਾ ਲਾ ਸਪਲਾਈ ਚਾਲੂ ਕਰਨ ਤੋਂ ਜਵਾਬ ਦੇ ਦਿੱਤਾ ਜਾਂਦਾ ਹੈ, ਜਿਸ ਕਾਰਨ ਉਨ੍ਹਾਂ ਨੇ ਬਿਜਲੀ ਦਫਤਰ ਮਮਦੋਟ ਅੱਗੇ ਧਰਨਾ ਲਾਇਆ।
Total Responses : 936