ਸੰਜੀਵ ਸੂਦ
ਲੁਧਿਆਣਾ, 27 ਜੂਨ 2019 - ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਕੈਦੀਆਂ ਵਿਚਾਲੇ ਹੋਈ ਖ਼ੂਨੀ ਝੜਪ ਵਿਚ ਇਕ ਦਰਜਨ ਦੇ ਕਰੀਬ ਕੈਦੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਕੈਦੀਆਂ ਵੱਲੋਂ ਲੜਾਈ ਦੌਰਾਨ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਤੇ ਪਥਰਾਅ ਦੀ ਵੀ ਖ਼ਬਰ ਹੈ।
ਜਾਣਕਾਰੀ ਮੁਤਾਬਕ ਇਹ ਪਹਿਲਾਂ ਕੈਦੀਆਂ ਦੇ ਦੋ ਗਰੁੱਪ ਆਪਸ 'ਚ ਭਿੜੇ ਤੇ ਬਾਅਦ 'ਚ ਜਦੋਂ ਪੁਲਿਸ ਨੇ ਇਸ ਝੜਪ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕੈਦੀਆਂ ਤੇ ਪੁਲਿਸ ਵਿਚਕਾਰ ਝੜਪ ਹੋ ਗਈ।
ਇਸ ਲੜਾਈ ਵਿਚ ਕੁੱਝ ਜੇਲ੍ਹ ਮੁਲਾਜ਼ਮਾਂ ਦੇ ਵੀ ਸੱਟਾਂ ਲੱਗੀਆਂ ਹਨ। ਸਥਿਤੀ ਤਣਾਅਪੂਰਨ ਬਣੀ ਹੋਈ ਹੈ, ਜਿਸ ਕਾਰਨ ਉੱਚ ਅਧਿਕਾਰੀਆਂ ਵੱਲੋਂ ਜੇਲ੍ਹ ਦੀ ਇਮਾਰਤ ਦੀ ਘੇਰਾਬੰਦੀ ਕਰਨ ਦੇ ਹੁਕਮ ਦਿੱਤੇ ਗਏ ਹਨ। ਸੁਰੱਖਿਆ ਕਾਰਨਾਂ ਕਰਕੇ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੇ ਮੁੱਖ ਗੇਟ ਬੰਦ ਕਰ ਦਿੱਤੇ ਗਏ ਹਨ।
ਵੀਡੀਓ ਦੇਖਣ ਲਈ ਹੇਠ ਲਿੰਕ ਤੇ ਕਲਿਕ ਕਰੋ
https://youtu.be/TTywZ5TT3UM