ਯਾਦਵਿੰਦਰ ਸਿੰਘ ਤੂਰ
ਲੁਧਿਆਣਾ, 27 ਜੂਨ 2019 - ਲੁਧਿਆਣਾ ਕੇਂਦਰੀ ਜੇਲ੍ਹ 'ਚ ਕੇਦੀਆਂ ਵਿਚਕਾਰ ਹੋਈ ਖੂਨੀ ਝੜਪ ਬਾਰੇ ਲੁਧਿਆਣਾ ਡੀਸੀ ਪ੍ਰਦੀਪ ਅਗਰਵਾਲ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੰਘੇ ਦਿਨ ਬੁੱਧਵਾਰ ਨੂੰ ਜੇਲ੍ਹ 'ਚ ਇੱਕ ਕੈਦੀ ਦੀ ਹਾਲਤ ਖਰਾਬ ਹੋ ਗਈ ਸੀ ਜਿਸ ਕਾਰਨ ਉਸਨੂੰ ਹਸਪਤਾਲ ਭੇਜਿਆ ਗਿਆ ਸੀ ਤੇ ਬਾਅਦ 'ਚ ਉਸਨੂੰ ਪਟਿਆਲਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ ਜਿਥੇ ਉਸ ਕੈਦੀ ਦੀ ਮੌਤ ਹੋ ਗਈ ਸੀ।
ਉਨ੍ਹਾਂ ਕਿਹਾ ਕਿ ਇਹੀ ਕਾਰਨ ਅੱਜ ਕੈਦੀਆਂ ਨੇ ਗੁੱਸੇ 'ਚ ਆ ਕੇ ਜੇਲ੍ਹ ਅੰਦਰ ਹੰਗਾਮਾ ਕੀਤਾ। ਡੀਸੀ ਨੇ ਕਿਹਾ ਕਿ ਇਸ ਜੇਲ੍ਹ 'ਚ 3100 ਤੋਂ ਪਾਰ ਕੈਦੀ ਰੱਖੇ ਗਏ ਨੇ। ਉਨ੍ਹਾਂ ਕਿਹਾ ਕਿ ਕੈਦੀਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਅੱਜ ਇਸ ਹੰਗਾਮੇ ਤੋਂ ਬਾਅਦ ਕੈਦੀਆਂ 'ਤੇ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ। ਡੀਸੀ ਦਾ ਕਹਿਣਾ ਹੈ ਕਿ ਜੇਲ੍ਹ ਅੰਦਰ ਕੈਦੀਆਂ ਨੇ ਸਲੰਡਰਾਂ ਨੂੰ ਅੱਗ ਲਾ ਦਿੱਤੀ ਸੀ ਜਿਸ ਕਾਰਨ ਬਲਾਸਟ ਹੋਇਆ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਨੂੰ ਕਾਬੂ ਕਰ ਲਿਆ ਗਿਆ ਹੈ।
ਡੀਸੀ ਅਨੁਸਾਰ ਡੀਐਸਪੀ ਜੇਲ੍ਹਾਂ ਸਮੇਤ 4 ਤੋਂ 5 ਪੁਲਿਸ ਮੁਲਾਜ਼ਮ ਇਸ ਘਟਨਾ 'ਚ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹ ਅੰਦਰ ਇੱਕ ਜਲੀ ਹੋਈ ਗੱਡੀ ਵੀ ਪਾਈ ਗਈ ਹੈ ਪਰ ਫਿਲਹਾਲ ਜਾਂਚ ਤੋਂ ਬਾਅਦ ਹੀ ਸਭ ਸਾਫ ਹੋ ਪਾਏਗਾ ਕਿ ਇਸ ਘਟਨਾ 'ਚ ਕਿੰਨਾ ਡੈਮੇਜ ਹੋਇਆ ਹੈ। ਜੇਲ੍ਹ ਅੰਦਰ ਵੀਡੀੳ ਬਣਾਉਣ ਬਾਰੇ ਉਨ੍ਹਾਂ ਕਿਹਾ ਕਿ ਮੁਕੰਮਲ ਜਾਂਚ ਹੋਣ ਤੋਂ ਬਾਅਦ ਹੀ ਸਭ ਤਸਵੀਰ ਸਾਫ ਹੋ ਪਾਏਗੀ।
ਵੀਡੀਓ ਦੇਖਣ ਲਈ ਹੇਠ ਲਿੰਕ ਤੇ ਕਲਿਕ ਕਰੋ
https://youtu.be/TTywZ5TT3UM