ਫਾਈਲ ਫੋਟੋ
ਚੰਡੀਗੜ੍ਹ, 10 ਜੁਲਾਈ 2019 - ਸ਼੍ਰੋਮਣੀ ਅਕਾਲੀਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅੱਜ ਜਨਮਦਿਨ ਹੈ। ਸ. ਬਾਦਲ ਨੂੰ ਦੁਨੀਆ ਦੇ ਕੋਨੇ ਕੋਨੇ 'ਚੋਂ ਉਨ੍ਹਾਂ ਦੇ ਚਾਹੁਣ ਵਾਲੇ ਉਨ੍ਹਾਂ ਨੂੰ ਸੋਸ਼ਲ ਮੀਡੀਆ ਤੇ ਫੋਨ ਰਾਹੀਂ ਵਧਾਈਆਂ ਦੇ ਰਹੇ ਨੇ।
ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੁਖਬੀਰ ਬਾਦਲ ਨੂੰ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਨਰੇਂਦਰ ਮੋਦੀ ਨੇ ਬਾਦਲ ਨੂੰ ਪੰਜਾਬੀ 'ਚ ਚਿੱਠੀ ਲਿਖ ਕੇ ਜਨਮਦਿਨ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਉਹ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹਿਣ। ਉਨ੍ਹਾਂ ਸੁਖਬੀਰ ਬਾਦਲ ਦੀ ਲੰਬੀ ਉਮਰ ਦੀ ਕਾਮਨਾ ਕੀਤੀ।
ਇਸ ਮੌਕੇ ਸੁਖਬੀਰ ਬਾਦਲ ਨੇ ਆਪਣੇ ਟਵਿੱਟਰ 'ਤੇ ਟਵੀਟ ਕਰਦਿਆਂ ਪੀ.ਐਮ ਮੋਦੀ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ।