ਸੰਜੀਵ ਸੂਦ
ਲੁਧਿਆਣਾ, 10 ਜੁਲਾਈ 2019 - ਲੁਧਿਆਣਾ ਦੇ ਸੀਐੱਮਸੀ ਚੌਕ ਨੇੜੇ ਮੋਹਰ ਸਿੰਘ ਨਗਰ ਦੀ ਪਾਰਕਿੰਗ ਦੇ ਨੇੜੇ ਬੀਤੀ ਰਾਤ ਕੁਝ ਬਦਮਾਸ਼ਾਂ ਨੇ ਸ਼ਰੇਆਮ ਗੁੰਡਾਗਰਦੀ ਕਰਦਿਆਂ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਜਿਸ ਦੀ ਪਛਾਣ ਸਿਮਰਜੀਤ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ ਅਤੇ ਸਿਮਰਜੀਤ ਨੂੰ ਹਸਪਤਾਲ ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ।
ਉਧਰ ਪੀੜਤ ਸਿਮਰਜੀਤ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਮਾਮੂਲੀ ਤਕਰਾਰ ਨੂੰ ਲੈ ਕੇ ਨੌਜਵਾਨਾਂ ਨਾਲ ਉਸ ਦੀ ਲੜਾਈ ਹੋਈ ਸੀ ਜਿਸ ਤੋਂ ਬਾਅਦ ਵਿਵਾਦ ਇੰਨਾ ਵੱਧ ਗਿਆ ਕਿ ਨੌਜਵਾਨਾਂ ਨੇ ਸਿਮਰਜੀਤ ਤੇ ਗੋਲੀ ਚਲਾ ਦਿੱਤੀ। ਮੌਕੇ ਤੇ ਪਹੁੰਚੀ ਪੁਲਸ ਨੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਲਾਂਕਿ ਇਸ ਕੇਸ ਬਾਰੇ ਪੁਲਿਸ ਨੇ ਕੁਝ ਵੀ ਕਹਿਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ।