← ਪਿਛੇ ਪਰਤੋ
ਨਵੀਂ ਦਿੱਲੀ, 10 ਜੁਲਾਈ 2019 - ਭਾਰਤ ਸਰਕਾਰ ਵੱਲੋਂ 'ਸਿੱਖ ਫ਼ਾਰ ਜਸਟਿਸ' ਸੰਗਠਨ 'ਤੇ ਪਾਬੰਦੀ ਲਗਾ ਦਿੱਤੀ ਹੈ ਜੋ ਕਿ ਹੁਣ ਭਾਰਤ 'ਚ ਗੈਰ-ਕਾਨੂੰਨੀ ਸੰਗਠਨ ਹੋਵੇਗਾ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਬਿਆਨ ਅਨੁਸਾਰ ਇਹ ਸੰਗਠਨ ਅਮਰੀਕਾ, ਕੈਨੇਡਾ, ਬ੍ਰਿਟੇਨ ਆਦਿ ਦੇਸ਼ਾਂ 'ਚ ਕਿਰਿਆਸੀਲ ਹੈ ਜੋ ਕਿ ਵਿਦੇਸ਼ੀ ਨਾਗਰਿਕਤਾ ਵਾਲੇ ਕੁੱਝ ਕੱਟੜਪੰਥੀਆਂ ਵੱਲੋਂ ਚਲਾਇਆ ਜਾ ਰਿਹਾ ਹੈ। ਇਹ ਸੰਗਠਨ ਰਿਫਰੈਂਡਮ 2020 ਕਰਵਾ ਕੇ ਖਾਲਿਸਤਾਨ ਦੀ ਮੰਗ ਕਰ ਰਿਹਾ ਹੈ ਪੰਜਾਬ 'ਚ ਖਾਲਿਸਤਾਨ ਦਾ ਪ੍ਰਚਾਰ ਕਰ ਰਿਹਾ ਹੈ ਅਤੇ ਭਰਾਤ ਸਰਕਾਰ ਇਸ ਸੰਗਠਨ ਦਾ ਸਾਥ ਦੇਣ ਵਾਲੇ ਅਤੇ ਇਸ ਨਾਲ ਸਬੰਧ ਰੱਖਣ ਵਾਲੇ 'ਤੇ ਸਖ਼ਤ ਕਾਰਵਾਈ ਕਰੇਗੀ।
Total Responses : 933