← ਪਿਛੇ ਪਰਤੋ
ਨਾਭਾ, 12 ਜੁਲਾਈ 2019 - ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਦੇ ਕਤਲ ਮਾਮਲੇ 'ਚ ਨਾਮਜ਼ਦ ਪੰਜਾਂ ਦੋਸ਼ੀਆਂ ਦੀ ਅੱਜ ਵੀਡੀਓ ਕਾਨਫਰੰਸ ਰਾਹੀਂ ਅਦਾਲਤ 'ਚ ਪੇਸ਼ੀ ਹੋਈ। ਜਿਸ 'ਤੇ ਮਾਨਯੋਗ ਜੱਜ ਮਹਿਮਾ ਭੁੱਲਰ ਨੇ ਸੁਣਵਾਈ ਕਰਦਿਆਂ ਪੰਜਾਂ ਮੁਲਜ਼ਮਾਂ ਦੀ ਨਿਆਇਕ ਹਿਰਾਸਤ 'ਚ 14 ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਬੇਅਦਬੀ ਦੇ ਮਾਮਲੇ 'ਚ ਨਾਭਾ ਜੇਲ੍ਹ 'ਚ ਬੰਦ ਮਹਿੰਦਰ ਪਾਲ ਬਿੱਟੂ ਦਾ ਨਾਭਾ ਜੇਲ੍ਹ ਦੇ ਦੋ ਕਥਿਤ ਕੈਦੀਆਂ ਗੁਰਸੇਵਕ ਸਿੰਘ ਤੇ ਮਨਿੰਦਰ ਸਿੰਘ ਵੱਲੋਂ ਲੋਹੇ ਦੀਆਂ ਰਾਡਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਬਿੱਟੂ ਦੇ ਕਤਲ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ 'ਚ ਤਿੰਨ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ।
Total Responses : 266