ਅੰਮ੍ਰਿਤਸਰ, 12 ਜੁਲਾਈ 2019 - ਅੱਜ ਸ੍ਰੀ ਓਮ ਪ੍ਰਾਕਸ਼ ਸੋਨੀ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ਆਪਣੇ ਜੱਦੀ ਪਿੰਡ ਭੀਲੋਵਾਲ ਪੱਕਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸ੍ਰੀ ਸੋਨੀ ਵੱਲੋਂ ਪਿੰਡ ਦੀ ਗ੍ਰਾਮ ਪੰਚਾਇਤ ਨੂੰ 10 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਅਤੇ ਕਿਹਾ ਕਿ ਇਸ ਸਾਲ 15 ਲੱਖ ਰੁਪਏ ਪਿੰਡ ਦੇ ਵਿਕਾਸ ਲਈ ਹੋਰ ਦਿੱਤੇ ਜਾਣਗੇ ਅਤੇ ਇਸੇ ਤਰ੍ਹਾਂ ਅਗਲੇ ਸਾਲ 25 ਲੱਖ ਰੁਪਏ ਹੋਰ ਵਿਕਾਸ ਲਈ ਵੀ ਦਿੱਤੇ ਜਾਣਗੇ।
ਇਸ ਮੌਕੇ ਸੋਨੀ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਪਿੰਡ ਦੇ ਵਿਕਾਸ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪਿੰਡ ਦੀਆਂ ਸਾਰੀਆਂ ਗਲੀਆਂ, ਨਾਲੀਆਂ ਅਤੇ ਫਿਰਨੀਆਂ ਨੂੰ ਪੱਕਾ ਕੀਤਾ ਜਾਵੇਗਾ। ਸੋਨੀ ਨੇ ਦੱਸਿਆ ਕਿ ਇਸ 10 ਲੱਖ ਰੁਪਏ ਨਾਲ ਪਿੰਡ ਦੀਆਂ ਗਲੀਆਂ, ਨਾਲੀਆਂ ਦੇ ਕੰਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਵਿੱਤੀ ਸਾਲ ਦੇ ਅੰਦਰ ਅੰਦਰ 15 ਲੱਖ ਰੁਪਏ ਹੋਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਅਗਲੇ ਵਿੱਤੀ ਵਰ੍ਹੇ ਦੌਰਾਨ 25 ਲੱਖ ਰੁਪਏ ਹੋਰ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਸ ਪਿੰਡ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪਿੰਡ ਦੇ ਸਕੂਲ ਨੂੰ ਪਹਿਲਾਂ ਹੀ ਸਮਾਰਟ ਸਕੂਲ ਦਾ ਦਰਜਾ ਦੇ ਦਿੱਤਾ ਗਿਆ ਹੈ ਅਤੇ ਸਕੂਲ ਦੇ ਨਵੇਂ ਕਮਰਿਆਂ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ।
ਇਸ ਮੌਕੇ ਪਿੰਡ ਦੇ ਸਰਪੰਚ ਹਰਜਿੰਦਰ ਸਿੰਘ, ਡਾ. ਕਾਰਜ ਸਿੰਘ, ਗੁਲਸ਼ਨ ਕੁਮਾਰ ਵੋਹਰਾ, ਸਰਪੰਚ ਬਲਵਿੰਦਰ ਸਿੰਘ ਹੇਤਮਪੁਰ, ਸਰਪੰਚ ਜਸਵੰਤ ਸਿੰਘ ਵੈਰੋਕੇ, ਸਰਪੰਚ ਰਜਿੰਦਰ ਸਿੰਘ ਵੇਹੜਾ, ਸਰਪੰਚ ਸਤਨਾਮ ਸਿੰਘ ਕਾਕੜ, ਸੂਬਾ ਸਿੰਘ ਅਤੇ ਭੁਪਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਹਾਜਰ ਸਨ।