← ਪਿਛੇ ਪਰਤੋ
ਅਨੰਦਪੁਰ ਸਾਹਿਬ, 12 ਜੁਲਾਈ 2019 (ਚੋਵੇਸ਼ ਲਟਾਵਾ) - ਖਾਲਸੇ ਦੀ ਜਨਮ ਭੂਮੀ ਅਨੰਦਪੁਰ ਸਾਹਿਬ ਦੇ ਚੇਈ ਬਾਜ਼ਾਰ 'ਚ ਪਿਛਲੇ ਲੰਮੇ ਸਮੇਂ ਤੋਂ ਓਵਰਫਲੋਅ ਹੋ ਰਹੇ ਸੀਵਰੇਜ ਦੇ ਕਾਰਨ ਲੋਕਾਂ ਨੇ ਇਕੱਠੇ ਹੋ ਕੇ ਪ੍ਰਸ਼ਾਸਨ ਖਿਲਾਫ਼ ਆਪਣਾ ਰੋਸ ਪ੍ਰਗਟ ਕੀਤਾ। ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਸੀਵਰੇਜ ਦਾ ਪਾਣੀ ਓਵਰਫਲੋਅ ਹੋ ਰਿਹਾ ਹੈ ਜਿਸ ਦੇ ਕਾਰਨ ਉਨ੍ਹਾਂ ਦਾ ਇੱਥੇ ਰਹਿਣਾ ਮੁਸ਼ਕਿਲ ਹੋ ਗਿਆ ਹੈ ਅਤੇ ਆਉਣ-ਜਾਣ 'ਚ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਬਿਨਾਂ ਲੋਕਾਂ ਨੇ ਇਹ ਵੀ ਕਿਹਾ ਕਿ ਇਹ ਸੀਵਰੇਜ ਕਾਫੀ ਲੰਮੇ ਸਮੇਂ ਤੋਂ ਓਵਰ ਫਲੋਅ ਹੋ ਰਿਹਾ ਹੈ ਪਰ ਵਿਭਾਗ ਗੂੜੀ ਨੀਂਦ ਸੁੱਤਾ ਹੋਇਆ ਹੈ। ਹਾਲਾਤ ਇਹ ਹੋ ਚੁੱਕੇ ਹਨ ਕਿ ਸੀਵਰੇਜ ਦਾ ਓਵਰ ਫਲੋਅ ਪਾਣੀ ਮਹੱਲੇ ਦੀਆਂ ਨਾਲੀਆਂ ਤੇ ਨਾਲੀਆਂ 'ਚ ਵਹਿ ਰਿਹਾ ਹੈ ਜਿਸ ਕਾਰਨ ਕੋਈ ਨਾ ਕੋਈ ਮਹਾਂਮਾਰੀ ਫੈਲਣ ਦਾ ਡਰ ਬਣਿਆ ਹੋਇਆ ਹੈ। ਜਦੋਂ ਇਸ ਬਾਰੇ ਸ੍ਰੀ ਆਨੰਦਪੁਰ ਸਾਹਿਬ ਦੇ ਐੱਸਡੀਐੱਮ ਕਨੂ ਗਰਗ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਸੀਵਰੇਜ ਦੀਆਂ ਪਾਈਪਾਂ ਬਹੁਤ ਪੁਰਾਣੀਆਂ ਹੋ ਗਈਆਂ ਹਨ ਜਿਸ ਦੀ ਇੰਨ੍ਹੀ ਕਪੈਸਟੀ ਨਹੀਂ ਕਿ ਉਹ ਸੀਵਰੇਜ ਦਾ ਪਾਣੀ ਖਿੱਚ ਸਕਣ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇੱਕ ਪ੍ਰੋਜੈਕਟ ਬਣਾ ਕੇ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ ਅਤੇ ਵਿਭਾਗ ਦੁਆਰਾ ਜਲਦ ਹੀ ਕਰਵਾਈ ਅਮਲ 'ਚ ਲਿਆਂਦੀ ਜਾਵੇਗੀ।
Total Responses : 933