← ਪਿਛੇ ਪਰਤੋ
ਮਮਦੋਟ, 13 ਜੁਲਾਈ (ਨਿਰਵੈਰ ਸਿੰਘ ਸਿੰਧੀ) :- ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਕਪਤਾਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾ 'ਤੇ ਮਮਦੋਟ ਪੁਲਿਸ ਅਤੇ ਐੱਸ.ਟੀ.ਐਫ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰ ਕੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਮਮਦੋਟ ਪੁਲਿਸ ਵੱਲੋਂ ਸਬ ਇੰਸਪੈਕਟਰ ਬਲਵਿੰਦਰ ਸਿੰਘ ਸਹਾਇਕ ਥਾਣਾ ਮੁਖੀ ਦੀ ਅਗਵਾਈ ਹੇਠ ਮੰਦਿਰ ਮਾਤਾ ਨਹਿਰਾਂ ਵਾਲੀ ਪੁਲ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਗੁਰਬਚਨ ਸਿੰਘ ਪਿੰਡ ਜਾਮਾਂ ਰਖਈਆਂ ਹਿਠਾੜ ਨੂੰ 10 ਗ੍ਰਾਮ ਹੈਰੋਇਨ ਅਤੇ 1,500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਜਦਕਿ ਸਬ ਇੰਸਪੈਕਟਰ ਗੁਰਲਾਲ ਸਿੰਘ ਵੱਲੋਂ ਬੱਸ ਅੱਡਾ ਪਿੰਡ ਜੋਧਪੁਰ ਲਾਗਿਓਂ ਜਸਵੰਤ ਸਿੰਘ ਉਰਫ਼ ਗੋਰਾ ਵਾਸੀ ਮੱਬੋ ਕਿ ਨੂੰ 34 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵੱਲੋਂ ਉਕਤ ਦੋਵੇਂ ਦੋਸ਼ੀਆਂ ਖ਼ਿਲਾਫ਼ ਥਾਣਾ ਮਮਦੋਟ ਵਿਖੇ ਐਨ ਡੀ.ਪੀ.ਸੀ ਦੀ ਧਾਰਾ 21/61/85 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
Total Responses : 189