← ਪਿਛੇ ਪਰਤੋ
ਪਟਿਆਲਾ, 14 ਜੁਲਾਈ 2019 (ਜੀ ਐੱਸ ਪੰਨੂ) - ਮੌਸਮ ਦੀ ਖਰਾਬੀ ਦੇ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰ ਦੀ ਧੱਕੇਸ਼ਾਹੀ ਦੇ ਖਿਲਾਫ਼ 17 ਜੁਲਾਈ ਨੂੰ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਮੌਸਮ ਦੀ ਖਰਾਬੀ ਨੂੰ ਦੇਖਦਿਆਂ ਇਹ ਧਰਨਾ ਮੁਲਤਵੀ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਅਕਾਲੀ ਦਲ ਕਾਂਗਰਸ ਦੀ ਧੱਕੇਸ਼ਾਹੀਆਂ ਦਾ ਜਵਾਬ ਦੇਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਕੀਮਤ 'ਤੇ ਸਰਕਾਰ ਨੂੰ ਧੱਕੇਸ਼ਾਹੀ ਨਹੀਂ ਕਰਨ ਦਿੱਤੀ ਜਾਵੇਗੀ। ਧਰਨੇ ਦੀ ਅਗਲੀ ਤਾਰੀਕ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਕਾਂਗਰਸ ਵਲੋਂ ਜਿਸ ਤਰ੍ਹਾਂ ਪੰਜਾਬ ਭਰ ਵਿਚ ਧੱਕੇਸ਼ਾਹੀਆਂ ਦੀ ਅੱਤ ਕੀਤੀ ਹੋਈ ਹੈ ਉਸਦਾ ਜਵਾਬ ਦੇਣ ਲਈ ਅਕਾਲੀ ਦਲ ਵਲੋਂ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ।ਪਟਿਆਲਾ ਜ਼ਿਲ੍ਹਾ ਦੇ ਸਾਰੇ ਹਲਕਾ ਇੰਚਾਰਜ ਅਤੇ ਵਰਕਰ ਸਹਿਬਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਮੌਸਮ ਦੀ ਖਰਾਬੀ ਕਾਰਨ 17 ਜੁਲਾਈ ਨੂੰ (ਬੁੱਧਵਾਰ) ਨੂੰ ਹੋਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ ਧਰਨੇ ਦੇ ਤਰੀਕ ਫਿਰ ਤੋਂ ਦੁਬਾਰਾ ਦਿੱਤੀ ਜਾਵੇਗੀ।
Total Responses : 936