ਹੁਨਰ ਦਿਵਸ ਮੌਕੇ ਇੰਚਾਰਜ ਮੈਡਮ ਦੇ ਨਾਲ ਸਿੱਖਆਰਥੀ ।
ਤਸਵੀਰ : ਜਗਦੀਸ਼ ਥਿੰਦ
ਜਗਦੀਸ਼ ਥਿੰਦ
ਫਾਜ਼ਿਲਕਾ, 15 ਜੁਲਾਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨੌਜਵਾਨ ਵਰਗ ਨੂੰ ਕਿੱਤਾ ਮੁਖੀ ਕੋਰਸ ਕਰਵਾ ਕੇ ਸਵੈ ਰੁਜ਼ਗਾਰ ਦੇ ਯੋਗ ਬਨਾਉਣ ਲਈ ਸਿਖਲਾਈ ਕੇਂਦਰ ਜਾਰ ਹਨ । ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ. ਮਨਪ੍ਰੀਤ ਸਿੰਘ ਛਤਵਾਲ ਦੀਆਂ ਹਦਇਤਾਂ ਅਨੁਸਾਰ ਜ਼ਿਲੇ ਦੇ ਵੱਖ - ਵੱਖ ਸਥਾਨਾਂ 'ਤੇ ਚੱਲ ਰਹੇ ਕੇਂਦਰਾਂ ਵਿੱਚ ਨੌਜਵਾਨ ਵਰਗ ਵੱਲੋਂ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਿਹਾ ਹੈ ।
ਹੁਨਰ ਵਿਕਾਸ ਮਿਸ਼ਨ ਤਹਿਤ ਸਕਿੱਲ ਡਿਵੈਲਪਮੈਂਟ ਸੈਂਟਰ ਗੁਰੂ ਨਾਨਕ ਵੈਲਫੇਅਰ ਐਜੋਕੇਸ਼ਨਲ ਤੇ ਚੈਰੀਟੇਬਲ ਸੁਸਾਇਟੀ ਜਲਾਲਾਬਾਦ ਵੱਲੋਂ ਟ੍ਰੇਨਿੰਗ ਸੈਂਟਰ ਵਿਖੇ ਵਿਸ਼ਵ ਹੁਨਰ ਦਿਵਸ ਮਨਾਇਆ ਗਿਆ।
ਇਸ ਮੌਕੇ ਸਿਖਿਆਰਥੀਆਂ ਨੂੰ ਆਪਣੇ ਹੁਨਰ ਅਤੇ ਸ਼ੌਕ ਮੁਤਾਬਕ ਆਪਣਾ ਕਿੱਤਾ ਚੁਣਨ ਲਈ ਜਾਗਰੂਕ ਕੀਤਾ ਗਿਆ ਅਤੇ ਹੁਨਰ ਵਿਕਾਸ ਦੀ ਮਹੱਤਤਾ ਦੱਸੀ ਗਈ।
ਇਹ ਜਾਣਕਾਰੀ ਜਲਾਲਾਬਾਦ ਸੈਂਟਰ ਹੈੱਡ ਮੈਡਮ ਸੀਮਾ ਚਲਾਣਾ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਸਿਖਿਆਰਥੀਆਂ ਨੂੰ ਹੁਨਰ ਵਿਕਾਸ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਇਸ ਸੈਂਟਰ ਵਿਖੇ ਬੱਚਿਆਂ ਨੂੰ ਮੈਕਅੱਪ ਨਾਲ ਸਬੰਧਤ 3 ਮਹੀਨੇ ਅਤੇ 4 ਮਹੀਨੇ ਦੇ ਕੋਰਸ ਕਰਵਾਏ ਜਾਂਦੇ ਹਨ, ਕੋਰਸ ਪੂਰਾ ਕਰਨ ਤੋਂ ਬਾਅਦ ਸਿਖਿਆਰਥੀ ਆਪਣਾ ਰੁਜ਼ਗਾਰ ਕਾਇਮ ਕਰਨ ਦੇ ਕਾਬਲ ਹੋ ਜਾਂਦੇ ਹਨ।
ਉਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਕਿੱਲ ਡਿਵੈਲਪਮੈਂਟ ਸੈਂਟਰਾਂ ਤੋਂ ਸਿਖਿਲਾਈ ਪ੍ਰਾਪਤ ਕਰਕੇ ਆਪਣਾ ਸਵੈ-ਰੁਜ਼ਗਾਰ ਚਲਾਉਣ ਤੇ ਆਪਣਾ ਭਵਿੱਖ ਸੁਨਹਿਰਾ ਬਣਾਉਣ ।