ਕੁਲਵੰਤ ਸਿੰਘ ਬੱਬੂ
ਰਾਜਪੁਰਾ,17 ਜੁਲਾਈ - ਰਾਜਪੁਰਾ ਵਿੱਚ ਨਵੇ ਆਏ ਡੀਐਸਪੀ ਏ.ਐਸ. ਔਲਖ ਨੇ ਅੱਜ ਆਪਣਾ ਆਹੁਦਾ ਸੰਭਾਲ ਲਿਆ ।ਇਸ ਮੋਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀਐਸਪੀ ਔਲਖ ਨੇ ਕਿਹਾਕਿ ਪੁਲਿਸ ਲੋਕਾਂ ਦੀ ਸੇਵਾ ਵਿੱਚ ਹਾਜਰ ਰਹੇਗੀ । ਇਸ ਲਈ ਜਰੂਰੀ ਹੋ ਜਾਂਦਾ ਹੈ ਕਿ ਸਰਾਰਤੀ ਅਨਸਰਾਂ ਦੀਆਂ ਗਤੀ ਵਿਧੀਆਂ ਨੂੰ ਖਤਮ ਕਰਨ ਲਈ ਪੁਲਿਸ ਨੂੰ ਸਾਥ ਦਿੱਤਾ ਜਾਵੇ ।
ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਕਿਸੇ ਨੂੰ ਵੀ ਨਸ਼ਾ ਆਦਿ ਵੇਚਣ ਦੀ ਇਜਾਜਤ ਨਹੀ ਦਿੱਤੀ ਜਾਵੇਗੀ । ਜੇਕਰ ਕੋਈ ਨਸ਼ਾ ਆਦਿ ਵੇਚਦਾ ਹੈ ਤਾਂ ਉਸ ਬਾਰੇ ਪੁਲਿਸ ਨੂੰ ਜਰੂਰ ਸੁਚਿਤ ਕੀਤਾ ਜਾਵੇ ਤਾਂ ਜੋ ਅਜਿਹੇ ਵਿਅਕਤੀ ਖਿਲਾਫ ਠੋਸ ਕਾਰਵਾਈ ਕੀਤੀ ਜਾ ਸਕੇ । ਉਨ੍ਹਾਂ ਕਿਹਾਕਿ ਅਜਿਹੇ ਅਨਸਰਾਂ ਦਾ ਨਾਮ ਦੱਸਣ ਵਾਲੇ ਦੀ ਪਹਿਚਾਣ ਗੁਪਤ ਰੱਖਣ ਦਾ ਭਰੋਸਾ ਦਿੱਤਾ ।