ਦੀਨਾਨਗਰ, 17 ਜੁਲਾਈ 2019 - ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਤਰਲੋਕ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਕੋਹਲੀਆਂ, (ਦੀਨਾਨਗਰ) ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਤਰਲੋਕ ਸਿੰਘ ਸਵੇਰੇ 5 ਵਜੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸਿੱਧਾ ਖੇਤਾਂ 'ਚ ਚਲਾ ਗਿਆ, ਜਿੱਥੇ ਕਿ ਮੋਟਰ ਵਾਲੇ ਕਮਰੇ 'ਚ ਫਾਹਾ ਲੈ ਕੇ ਉਸ ਨੇ ਜੀਵਨ ਲੀਲਾ ਸਮਾਪਤ ਕਰ ਲਈ।
ਪਰਿਵਾਰਕ ਮੈਂਬਰਾਂ ਮੁਤਾਬਿਕ ਮ੍ਰਿਤਕ ਦੇ ਸਿਰ ਵੱਖ-ਵੱਖ ਬੈਂਕਾਂ ਅਤੇ ਆੜ੍ਹਤੀਆਂ ਦਾ ਲੱਖਾਂ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਅਕਸਰ ਪਰੇਸ਼ਾਨ ਰਹਿੰਦਾ ਸੀ।