← ਪਿਛੇ ਪਰਤੋ
ਜਗਦੀਸ਼ ਥਿੰਦ
ਫ਼ਾਜ਼ਿਲਕਾ, 19 ਜੁਲਾਈ: ਮਿਸ਼ਨ ਤੰਦਰੁਸਤ ਪੰਜਾਬ ਅਤੇ ਜਲ ਸ਼ਕਤੀ ਅਭਿਆਨ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਫਾਜ਼ਿਲਕਾ ਵੱਲੋਂ ਨਰਮੇ ਸਬੰਧੀ ਜਾਣਕਾਰੀ ਦੇਣ ਲਈ ਪਿੰਡ ਚੂਹੜੀ ਵਾਲਾ ਚਿਸ਼ਤੀ ਵਿਖੇ ਕੈਂਪ ਲਾਇਆ ਗਿਆ। ਕੈਂਪ ਵਿੱਚ ਜਾਣਕਾਰੀ ਦਿੰਦਿਆਂ ਡਾ. ਰਾਜਦਵਿੰਦਰ ਸਿੰਘ ਬੀ.ਟੀ.ਐਸ ਅਤੇ ਸੁਖਦੀਪ ਸਿੰਘ ਏ.ਐਸ.ਆਈ ਨੇ ਦੱਸਿਆ ਕਿ ਜਲ ਸ਼ਕਤੀ ਅਭਿਆਨ ਤਹਿਤ ਪਾਣੀ ਦੀ ਸਚੁੱਜੀ ਵਰਤੋਂ ਕਰਨ ਲਈ ਨਰਮੇ ਅਤੇ ਮੱਕੀ ਦੀ ਕਾਸ਼ਤ ਡਰਿਪ ਵਿਧੀ ਰਾਹੀਂ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਰਾਹੀ 15 ਤੋ 20 ਫੀਸਦੀ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਮੀਂਹ ਦੇ ਪਾਣੀ ਨੂੰ ਖੇਤਾਂ ਵਿੱਚ ਵੱਟਾਂ ਬਣਾ ਕੇ ਖੇਤਾ ਵਿੱਚ ਹੀ ਰੋਕਿਆ ਜਾਵੇ। ਇਸ ਤਰ੍ਹਾਂ ਨਾਲ ਭੂਮੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕਦਾ ਹੈ। ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਰਮੇ ਅਤੇ ਝੋਨੇ ਵਿੱਚ ਸਿਫਾਰਸ ਮਾਤਰਾ ਵਿੱਚ ਖਾਦਾਂ ਅਤੇ ਕੀੜੇ ਮਾਰ ਜ਼ਹਿਰਾਂ ਦੀ ਵਰਤੋਂ ਕੀਤੀ ਜਾਵੇ।ਕੈਂਪ ਉਪਰੰਤ ਵੱਖ-ਵੱਖ ਕਿਸਾਨਾਂ ਦੇ ਖੇਤਾਂ ਵਿੱਚ ਨਰਮੇ ਦੀ ਫਸਲ ਦਾ ਨਿਰੀਖਣ ਕੀਤਾ ਗਿਆ।ਕੈਂਪ ਵਿੱਚ ਤਰਸੇਮ ਸਿੰਘ ਜੇ.ਟੀ.ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਹਿੱਸਾ ਲਿਆ।
Total Responses : 189