← ਪਿਛੇ ਪਰਤੋ
ਬਠਿੰਡਾ, 19 ਜੁਲਾਈ 2019: ਸਥਾਨਕ ਮਹੰਤ ਗੁਰਬੰਤਾ ਦਾਸ ਸਕੂਲ ਲਈ ਯੂ.ਕੇ ਦੇ ਰਹਿੰਦੇ ਪ੍ਰਵਾਸੀ ਭਾਰਤੀ ਵੱਲੋਂ ਅੱਜ ਚਾਰ ਹਜ਼ਾਰ ਡਾਲਰ ਦਾ ਚੈੱਕ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਬੀ.ਸ੍ਰੀਨਿਵਾਸਨ ਰਾਹੀਂ ਮਹੰੰਤ ਗੁਰਬੰਤਾ ਦਾਸ ਸਕੂਲ ਨੂੰ ਭੇਂਟ ਕੀਤਾ ਗਿਆ। ਇਹ ਚੈੱਕ ਇਸ ਸਕੂਲ ਵਿਚ ਪੜ ਰਹੇ ਗੂੰਗੇ ਅਤੇ ਬੋਲੇ ਬੱਚਿਆਂ ਦੀ ਭਲਾਈ ਲਈ ਯੂ.ਕੇ ਵਸਨੀਕ ਪ੍ਰਵਾਸੀ ਭਾਰਤੀ ਡਾ. ਸੁਖਦੇਵ ਸਿੰਘ ਦੁਆਰਾ ਭੇਜਿਆ ਗਿਆ। ਇਸ ਚੈੱਕ ਨੂੰ ਡਾ. ਸੁਖਦੇਵ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਸ਼੍ਰੀ ਟਿੰਕੂ ਗਰੋਵਰ ਵਲੋਂ ਡਿਪਟੀ ਕਮਿਸ਼ਨਰ ਸ਼੍ਰੀ. ਬੀ. ਸ੍ਰੀਨਿਵਾਸਨ ਨੂੰ ਉਨਾਂ ਦੇ ਦਫ਼ਤਰ ਵਿਖੇ ਜਾ ਕੇ ਸੌਂਪਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਇਸ ਸਕੂਲ ਦੇ ਬੱਚਿਆਂ ਦੀ ਮਦਦ ਕਰਨ 'ਤੇ ਪ੍ਰਵਾਸੀ ਭਾਰਤੀ ਡਾ. ਸੁਖਦੇਵ ਸਿੰਘ ਅਤੇ ਸ਼੍ਰੀ ਟਿੰਕੂ ਗਰੋਵਰ ਦੀ ਸ਼ਲਾਘਾ ਕੀਤੀ ਗਈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪ੍ਰਵਾਸੀ ਭਾਰਤੀ ਡਾ. ਸੁਖਦੇਵ ਵਲੋਂ ਪਿਛਲੇ ਲੰਮੇ ਸਮੇਂ ਤੋਂ ਮਹੰਤ ਗੁਰਬੰਤਾ ਦਾਸ ਸਕੂਲ ਲਈ ਮਾਲੀ ਮਦਦ ਦੇ ਆਪਣਾ ਯੋਗਦਾਨ ਪਾ ਰਹੇ ਹਨ। ਉਨਾਂ ਵਲੋਂ ਹਰ ਸਾਲ ਇਸ ਸਕੂਲ ਦੇ ਬੱਚਿਆਂ ਦੀ ਭਲਾਈ ਲਈ ਮਾਲੀ ਮਦਦ ਭੇਜੀ ਜਾਂਦੀ ਹੈ। ਇਸ ਮੌਕੇ ਸੈਕਟਰੀ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
Total Responses : 189