← ਪਿਛੇ ਪਰਤੋ
10ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਦੇ ਮੱਦੇਨਜ਼ਰ ਲਗਾਈ ਗਈ ਹੈ ਪਾਬੰਦੀ ਬਠਿੰਡਾ, 19 ਜੁਲਾਈ 2019: ਵਧੀਕ ਜ਼ਿਲਾ ਮੈਜਿਸਟੇ੍ਰਟ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਾਬਤਾ ਸੰਘਤਾ ਫ਼ੌਜਦਾਰੀ 1973 ਦੀ ਧਾਰਾ 144 ਦੀ ਵਰਤੋਂ ਕਰਦਿਆਂ ਜ਼ਿਲੇ ਅੰਦਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਵਲੋਂ ਇਹ ਹੁਕਮ 24 ਜੁਲਾਈ ਤੋਂ 17 ਅਗਸਤ 2019 ਤੱਕ 10ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਇਨਾਂ ਪ੍ਰੀਖਿਆਵਾਂ ਨੂੰ ਨਕਲ ਰਹਿਤ ਕਰਨਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਪ੍ਰਸ਼ਨ ਪੱਤਰਾਂ ਦੀ ਸੁਰੱਖਿਆ, ਨਕਲ ਰੋਕਣ ਅਤੇ ਪ੍ਰੀਖਿਆ ਕੇਂਦਰਾਂ ਵਿਚ ਕਿਸੇ ਤਰਾਂ ਦੀ ਅਣ ਸੁਖਾਵੀਂ ਘਟਨਾਂ ਨਾਲ ਨਜਿੱਠਣ ਲਈ ਸਕਿਊਰਟੀ ਦੀ ਜ਼ਰੂਰਤ ਹੈ। ਇਸ ਦੇ ਮੱਦੇਨਜ਼ਰ ਉਨਾਂ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਸਾਰੇ ਆਉਂਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰੀਖਿਆਰਥੀਆਂ ਦੇ ਮਾਤਾ-ਪਿਤਾ, ਰਿਸ਼ਤੇਦਾਰ ਅਤੇ ਆਮ ਪਬਲਿਕ ਦੇ ਇੱਕਠੇ ਹੋਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ।
Total Responses : 863