ਮਾਹਮੂਜੋਈਆ ਸਕੂਲ ਦੇ ਹੋਣਹਾਰ ਵਿਦਿਆਰਥੀਅਾਂ ਦੇ ਨਾਲ ਪ੍ਰਿੰਸੀਪਲ ਮਿਸਟਰ ਬੇਦੀ ਅਤੇ ਹੋਰ ਸਟਾਫ਼ ਮੈਂਬਰ ।
ਜਗਦੀਸ਼ ਥਿੰਦ
ਫ਼ਾਜ਼ਿਲਕਾ, 20 ਜੁਲਾਈ
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿੱਖਿਆ ਵਿਭਾਗ ਫ਼ਾਜ਼ਿਲਕਾ ਵੱਲੋਂ ਬਡੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਕਰਵਾਏ ਜਾਣ ਵਾਲੇ ਨਾਟਕ 'ਸ਼ੁਰੂਆਤ' ਲਈ ਸਰਬੋਤਮ ਟੀਮ ਦੀ ਚੋਣ ਕਰਨ ਵਾਸਤੇ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ ਕਰਵਾਏ ਗਏ।
ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਬਡੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਅੱਠ ਬਲਾਕਾਂ ਅਬੋਹਰ-1, ਅਬੋਹਰ-2, ਖੂਈਆਂ ਸਰਵਰ, ਫ਼ਾਜ਼ਿਲਕਾ-1, ਫ਼ਾਜ਼ਿਲਕਾ-2, ਜਲਾਲਾਬਾਦ-1, ਜਲਾਲਾਬਾਦ-2 ਅਤੇ ਗੁਰੂਹਰਸਾਏ-3 ਵਿੱਚ ਪੈਂਦੇ ਸਕੂਲਾਂ 'ਚ ਨਾਟਕ ਮੁਕਾਬਲੇ ਕਰਵਾਏ ਗਏ।ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਦੌਰਾਨ ਅੱਠ ਬਲਾਕਾਂ ਦੇ ਕ੍ਰਮਵਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ, ਅਬੋਹਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜੀਦਪੁਰ ਕੱਟਿਆਂ ਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ, ਸਰਕਾਰੀ ਹਾਈ ਸਕੂਲ ਚੁਵਾੜਿਆਂ ਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੋ ਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੌਜ਼ ਖ਼ਾਸ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੰਡੀ ਕਦੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਜੇਤੂ ਰਹਿਣ ਵਾਲੇ ਸਕੂਲਾਂ ਨੂੰ ਸਕੂਲ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਮੁਕਾਬਲੇ ਕਰਵਾਉਣ ਦਾ ਮੰਤਵ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਹੈ ਤਾਂ ਜੋ ਬੱਚੇ ਨਸ਼ੇ ਵੱਲ ਨਾ ਜਾ ਕੇ ਖੇਡਾਂ ਵੱਲ ਪ੍ਰੇਰਿਤ ਹੋਣ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀਆਂ ਹਨ ਤਾਂ ਨੌਜਵਾਨਾ ਪੀੜੀ ਨਸ਼ੇ ਦੀ ਦਲਦਲ 'ਚ ਫੱਸ ਨਾ ਸਕਣ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ ਸ. ਪੰਮੀ ਸਿੰਘ ਅਤੇ ਬਡੀ ਪ੍ਰੋਗਰਾਮ ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀ ਵਿਜੈ ਪਾਲ ਦੀ ਦੇਖ-ਰੇਖ ਵਿੱਚ ਕਰਵਾਏ ਗਏ।