ਚੰਡੀਗੜ੍ਹ, 20 ਜੁਲਾਈ 2019 - ਪੰਜਾਬ ਕੈਬਿਨੇਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਨਵਜੋਤ ਸਿੱਧੂ ਦਾ ਅੱਜ ਮੁੱਖ ਮੰਤਰੀ ਵੱਲੋਂ ਅਸਤੀਫਾ ਮਨਜ਼ੂਰ ਹੋ ਗਿਆ ਹੈ। ਸਿੱਧੂ ਨੇ ਜੂਨ ਮਹੀਨੇ 'ਚ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਸੌਂਪਿਆ ਸੀ ਜਿਸਨੂੰ ਜੁਲਾਈ ਮਹੀਨੇ 'ਚ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਜਨਤਕ ਕੀਤਾ ਸੀ।
ਸਿੱਧੂ ਨੇ ਟਵਿੱਟਰ 'ਤੇ ਆਪਣੇ ਅਸਤੀਫੇ ਨੂੰ ਸਾਂਝਾ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਅਸਤੀਫਾ ਭੇਜਿਆ ਸੀ ਜਿਸ 'ਤੇ ਮੁੱਖ ਮੰਤਰੀ ਨੇ ਗੌਰ ਕਰਨ ਤੋਂ ਬਾਅਦ ਆਪਣਾ ਫੈਸਲਾ ਦਿੱਤਾ ਹੈ।